ਪੰਜਾਬ

punjab

ETV Bharat / state

ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ: ਸੁਖਬੀਰ ਬਾਦਲ - ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦੀ ਫ਼ਤਿਹ ਰੈਲੀ

ਮਾਨਸਾ ਵਿਖੇ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਫਤਿਹ ਰੈਲੀ ਨੂੰ ਸੰਬੋਧਨ ਕਰਦਿਆ ਦੌਰਾਨ ਕਿਹਾ ਕਿ ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਦੇ ਨਾਲ ਸਬੰਧ ਹਨ ਅਤੇ ਜਿਸ ਦੀ ਰਿਕਾਰਡਿੰਗ ਵੀ ਹੈ। ਜਿਸ ਦੇ ਕਾਰਨ ਡਰਾ ਕੇ ਕਾਂਗਰਸ ਪਾਰਟੀ ਨੇ ਉਸ ਨੂੰ ਸ਼ਾਮਿਲ ਕੀਤਾ ਹੈ, ਪਰ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਹ ਆਰੋਪ ਸਾਬਤ ਹੋਏ ਤਾਂ ਅਸੀਂ ਉਸ ਨੂੰ ਫੜ੍ਹ ਕੇ ਅੰਦਰ ਕਰਾਂਗੇ।

ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ
ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ

By

Published : Dec 19, 2021, 9:36 PM IST

ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਆਪਣੇ ਉਮੀਦਵਾਰ ਐਲਾਨਣ ਤੋਂ ਬਾਅਦ ਪੰਜਾਬ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਜਿਸ ਤਹਿਤ ਹੀ ਫਤਹਿ ਰੈਲੀਆਂ ਦੇ ਤਹਿਤ ਹੀ ਐਤਵਾਰ ਨੂੰ ਮਾਨਸਾ ਵਿਖੇ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਫਤਿਹ ਰੈਲੀ ਨੂੰ ਸੰਬੋਧਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਦੇ ਨਾਲ ਸਬੰਧ ਹਨ ਅਤੇ ਜਿਸ ਦੀ ਰਿਕਾਰਡਿੰਗ ਵੀ ਹੈ। ਜਿਸ ਦੇ ਕਾਰਨ ਡਰਾ ਕੇ ਕਾਂਗਰਸ ਪਾਰਟੀ ਨੇ ਉਸ ਨੂੰ ਸ਼ਾਮਿਲ ਕੀਤਾ ਹੈ, ਪਰ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਹ ਆਰੋਪ ਸਾਬਤ ਹੋਏ ਤਾਂ ਅਸੀਂ ਉਸ ਨੂੰ ਫੜ੍ਹ ਕੇ ਅੰਦਰ ਕਰਾਂਗੇ।

ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦੀ ਫ਼ਤਿਹ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕੀਤਾ। ਇਸ ਮੌਕੇ ਮਾਨਸਾ ਅਨਾਜ ਮੰਡੀ ਵਿਖੇ ਪ੍ਰੇਮ ਕੁਮਾਰ ਅਰੋੜਾ ਦੇ ਹੱਕ ਵਿੱਚ ਕੀਤੀ ਗਈ ਫਤਹਿ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਹਲਕਾ ਤਲਵੰਡੀ ਸਾਬੋ ਅਤੇ ਮਾਨਸਾ ਦੇ ਵਿਚ ਫਤਿਹ ਰੈਲੀਆਂ ਸਫ਼ਲ ਰਹੀਆਂ ਅਤੇ ਵਿਸ਼ਾਲ ਇਕੱਠ ਹੋਇਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਮੰਦਭਾਗੀ ਹੈ ਅਤੇ ਇਸ ਘਟਨਾ ਦੇ ਪਿੱਛੇ ਕੌਣ ਹਨ ਅਤੇ ਇਸ ਦੀ ਜਾਂਚ ਕੀਤੀ ਜਾਵੇ ਤੇ ਆਰੋਪੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਕੋਈ ਵੀ ਸਿਆਸਤ ਨਾ ਕਰੇ ਅਤੇ ਪਿਛਲੇ 5 ਸਾਲ ਦੌਰਾਨ ਜੋ ਵੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ, ਕਾਂਗਰਸ ਸਰਕਾਰ ਨੇ ਕਿਸੇ ਨੂੰ ਵੀ ਨਹੀਂ ਫੜੇ ਨਹੀਂ ਗਏ, ਜਿਸ ਕਾਰਨ ਉਨ੍ਹਾਂ ਨੂੰ ਹੋਰ ਹੌਂਸਲਾ ਮਿਲ ਗਿਆ ਹੈ।

ਇਹ ਵੀ ਪੜੋ:- ਬੇਅਦਬੀ ਮਾਮਲੇ 'ਤੇ ਕੇਜਰੀਵਾਲ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ

ABOUT THE AUTHOR

...view details