ਮਾਨਸਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿੱਚ 25 ਬੈੱਡ ਦਾ ਕੋਵਿਡ ਵਾਰਡ ਬਣਾਇਆ ਗਿਆ ਹੈ। ਇਸ ਕੋਵਿਡ ਸੈਂਟਰ ’ਚ ਲੈਵਲ 2 ਦੇ ਮਰੀਜ਼ਾਂ ਨੂੰ ਰੱਖਿਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਵਾਰਡ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਐੱਸਜੀਪੀਸੀ ਵੱਲੋਂ ਹੁਣ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਜਿਸਦੀ ਸ਼ੁਰੂਆਤ ਛੇਤੀ ਕੀਤੀ ਜਾਵੇਗੀ।
SGPC ਵੱਲੋਂ ਬਣਾਏ ਕੋਵਿਡ ਕੇਅਰ ਸੈਂਟਰ ਦਾ ਸੁਖਬੀਰ ਵੱਲੋਂ ਉਦਘਾਟਨ - coronavirus update in punjab
ਐਸਜੀਪੀਸੀ ਵੱਲੋਂ ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿਖੇ 25 ਬੈੱਡ ਦਾ ਕੋਵਿਡ ਸੈਂਟਰ ਬਣਾਇਆ ਗਿਆ ਹੈ ਜਿਸ ਦਾ ਉਦਘਾਟਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।
ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਬਣਾਇਆ ਗਿਆ ਕੋਵਿਡ ਕੇਅਰ ਸੈਂਟਰ
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਸੰਗਤ ਦੀ ਸੇਵਾ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਏ। ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਅਕਾਲੀ ਦਲ ਦਫਤਰਾਂ ’ਚ ਮੁਫਤ ਭੋਜਨ ਤੇ ਆਕਸੀਜਨ ਦੇ ਰਹੇ ਹਾਂ ਜੇਕਰ ਕਿਸੇ ਨੂੰ ਵੀ ਲੋੜ ਹੋਵੇ ਤਾਂ ਉਹ ਸਾਡੇ ਨਾਲ ਸੰਪਕਰ ਕਰ ਸਕਦਾ ਹੈ ਜਿਸ ਦੇ ਘਰ ਤਕ ਹਰ ਸਹੂਲਤ ਪਹੁੰਚਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਬਲੈਕ ਫੰਗਸ ਦੇ ਮਰੀਜ਼ਾਂ ਦਾ ਮੁਫਤ ਟੀਕਾਕਰਨ ਕੀਤਾ ਜਾਵੇਗਾ ਜਿਸ ਲਈ ਐਸਜੀਪੀਸੀ ਨੇ ਇਹ ਟੀਕੇ ਖਰੀਦ ਗਏ ਹਨ।