ਮਾਨਸਾ : ਪਿੰਡ ਦਲੇਲ ਸਿੰਘ ਵਾਲਾ ਵਿਖੇ ਚੋਣ ਜਲਸੇ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਲਿਆਉਣ ਲਈ ਦੋਨੋਂ ਕਾਂਗਰਸ ਤੇ ਅਕਾਲੀ ਦਲ ਜਿੰਮੇਵਾਰ ਹਨ ਕਿਉਂਕਿ ਨਸ਼ਾ ਕੋਈ ਦੋ ਸਾਲ ਵਿੱਚ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਨਹੀਂ ਆਇਆ। ਇਸ ਤੋ ਪਹਿਲਾਂ ਦਸ ਸਾਲ ਅਕਾਲੀ ਦਲ ਦੀ ਸਰਕਾਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਦੋਂ ਪੰਜਾਬ ਵਿੱਚ ਹਰ ਕੋਈ ਵਿਧਾਇਕ ਡੋਪ ਟੈਸਟ ਲਈ ਤਿਆਰ ਸੀ ਤਾਂ ਸੁਖਬੀਰ ਬਾਦਲ ਡੋਪ ਟੈਸਟ ਕਰਵਾਉਣ ਤੋਂ ਕਿਉਂ ਭੱਜ ਰਿਹਾ ਸੀ।
ਕਾਂਗਰਸ ਅਤੇ ਅਕਾਲੀਆਂ ਕਰ ਕੇ ਹੀ ਚਿੱਟੇ ਨੇ ਪੰਜਾਬ ਵਿੱਚ ਘਰ ਕੀਤਾ : ਖਹਿਰਾ
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਚੋਣ ਪ੍ਰਚਾਰ ਦੌਰਾਨ ਮਾਨਸੇ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਕਿਹਾ ਕਿ ਅਕਾਲੀ ਵੀ ਨਸ਼ਾ ਕਰਦੇ ਹੀ ਹਨ, ਪਰ ਕਿਸੇ ਹੋਰ ਤਰੀਕੇ ਨਾਲ ਕਰਦੇ ਹੋਣਗੇ। ਚਿੱਟੇ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਨੂੰ ਘਰ-ਘਰ ਵਾੜਣ ਵਾਲੇ ਅਕਾਲੀ ਅਤੇ ਕਾਂਗਰਸੀ ਹੀ ਹਨ।
ਪਿੰਡ ਦਲੇਲ ਸਿੰਘ ਵਾਲਾ ਵਿਖੇ ਚੋਣ ਜਲਸੇ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਤੋਂ ਅਕਾਲੀ ਦਲ ਨਾਮ ਇਸ ਲਈ ਨਹੀਂ ਨਸ਼ਰ ਨਹੀਂ ਕਰ ਰਿਹਾ ਕਿਉਂਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਦਾ ਅਕਾਲੀ ਦਲ ਨੂੰ ਡਰ ਸਤਾ ਰਿਹਾ ਹੈ।
ਖਹਿਰਾ ਨੇ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਵੀ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਅਕਾਲੀ ਮਿਲੇ ਹੋਏ ਹਨ ਕਿਉਂਕਿ ਬਠਿੰਡਾ ਤੋਂ ਹਰਸਿਮਰਤ ਦੇ ਮੁਕਾਬਲੇ ਕਾਂਗਰਸ ਕਮਜ਼ੋਰ ਉਮੀਦਵਾਰ ਉਤਾਰੇਗੀ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਜਿਤਾਉਣ ਲਈ ਅਕਾਲੀ ਦਲ ਕਮਜ਼ੋਰ ਉਮੀਦਵਾਰ ਉਤਾਰੇਗੀ।