ਬਰਨਾਲਾ: ਨਗਰ ਕੌਂਸਲ ਦੇ ਗੇਟ ਅੱਗੇ ਕੂੜੇ ਦੀ ਟਰਾਲੀ ਲਗਾ ਕੇ ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਖਿਲਾਫ਼ ਅਤੇ ਈਓ ਭਦੌੜ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਫਾਈ ਸੇਵਕਾਂ ਦੇ ਪ੍ਰਧਾਨ ਗੱਗੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਉਨ੍ਹਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ।
ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੀਆਂ ਸਕੂਲਾਂ ਦੀਆਂ ਫੀਸਾਂ ਵੀ ਨਹੀਂ ਭਰੀਆਂ ਜਾ ਰਹੀਆਂ ਹਨ ਜਿਸ ਕਾਰਨ ਸਕੂਲਾਂ ਵਾਲੇ ਟੀਚਰ ਉਨ੍ਹਾਂ ਦੇ ਬੱਚਿਆਂ ਨੂੰ ਫੀਸਾਂ ਨਾ ਭਰਨ 'ਤੇ ਹਟਾਉਣ ਦੀਆਂ ਧਮਕੀਆਂ ਦੇ ਰਹੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੂੰ ਜਦੋਂ ਤਨਖਾਹਾਂ ਸਬੰਧੀ ਧਰਨਾ ਲਗਾਉਣ ਤੋਂ ਪਹਿਲਾਂ ਕਿਹਾ ਤਾਂ ਉਨ੍ਹਾਂ ਕਿਹਾ ਸੀ ਕਿ ਉਹ ਕੋ-ਆਪਰੇਟਿਵ ਸੋਸਾਇਟੀ ਤੋਂ ਟੈਕਸ ਵਸੂਲ ਕੇ ਉਨ੍ਹਾਂ ਦੀਆਂ ਤਨਖਾਹਾਂ ਦੇ ਦੇਣਗੇ।
ਤਨਖਾਹਾਂ ਨਾ ਮਿਲਣ 'ਤੇ ਸਫ਼ਾਈ ਸੇਵਕਾਂ ਨੇ ਕੂੜੇ ਦੀ ਭਰੀ ਟਰਾਲੀ ਨੂੰ ਨਗਰ ਕੌਂਸਲ ਦੇ ਗੇਟ ਅੱਗੇ ਕੀਤਾ ਖੜਾ ਬੇਸ਼ੱਕ ਉਨ੍ਹਾਂ ਨੂੰ ਸੋਸਾਇਟੀ ਨੂੰ ਜਿੰਦਰਾ ਕਿਉਂ ਨਾ ਲਗਾਉਣਾ ਪਵੇ ਪਰ ਹੁਣ ਨਗਰ ਕੌਂਸਲ ਦੇ ਕਲਰਕ ਅਤੇ ਈ ਓ ਵੱਲੋਂ ਗੁਪਤ ਮੀਟਿੰਗ ਕਰ ਕੇ ਮਾਮਲੇ ਨੂੰ ਰਫ਼ਾ ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਨਾ ਤਾਂ ਨਗਰ ਕੌਂਸਲ ਵੱਲੋਂ ਸੁਸਾਇਟੀ ਨੂੰ ਜ਼ਿੰਦਾ ਹੀ ਲਗਾਇਆ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ।
ਭਦੌੜ ਨੂੰ ਤਨਖਾਹਾਂ ਸਬੰਧੀ ਫੋਨ ਕੀਤਾ ਤਾਂ ਉਨ੍ਹਾਂ ਨੇ ਉਨ੍ਹਾਂ ਦਾ ਫੋਨ ਹੀ ਨਹੀਂ ਉਠਾਇਆ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਗਰ ਕੌਂਸਲ ਵੱਲੋਂ 2013 ਤੋਂ ਫੰਡ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚੋਂ ਕੱਟੇ ਤਾਂ ਜਾ ਰਹੇ ਹਨ ਪਰ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਏ ਜਾ ਰਹੇ।
ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਵੱਲੋਂ ਉਨ੍ਹਾਂ ਨੂੰ ਸੋਮਵਾਰ ਤੱਕ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਉਹ ਭਰੀਆਂ ਕੂੜੇ ਦੀਆਂ ਟਰਾਲੀਆਂ ਨਗਰ ਕੌਂਸਲ ਦੇ ਗੇਟ ਅੱਗੇ ਉਤਾਰਨਗੇ ਜਿਸ ਦੀ ਜ਼ਿੰਮੇਵਾਰੀ ਖੁਦ ਨਗਰ ਕੌਂਸਲ ਅਧਿਕਾਰੀਆਂ ਦੀ ਹੋਵੇਗੀ ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਹਰ ਸਾਲ ਤਕਰੀਬਨ ਚਾਰ ਵਾਰ ਤਨਖਾਹਾਂ ਲੈਣ ਲਈ ਧਰਨੇ ਮੁਜ਼ਾਹਰੇ ਕਰਨੇ ਪੈਂਦੇ ਹਨ।
ਜਦੋਂ ਕਿ ਭਾਰਤ ਦੇ ਕਾਨੂੰਨ ਵਿੱਚ ਇਹ ਹੈ ਕਿ ਕਲਾਸ ਫੋਰ ਦੇ ਅਧਿਕਾਰੀਆਂ ਨੂੰ ਸਭ ਤੋਂ ਪਹਿਲਾਂ ਤਨਖ਼ਾਹ ਦਿੱਤੀ ਜਾਣੀ ਜ਼ਰੂਰੀ ਹੈ ਅਤੇ ਉੱਪਰਲੇ ਅਧਿਕਾਰੀਆਂ ਨੂੰ ਬਾਅਦ ਵਿਚ ਤਨਖਾਹ ਦਿੱਤੀ ਜਾਂਦੀ ਹੈ ਪਰ ਇੱਥੇ ਉਸ ਦੇ ਉਲਟ ਉੱਚ ਅਧਿਕਾਰੀ ਹਰ ਮਹੀਨੇ ਸਮੇਂ ਸਿਰ ਆਪਣੀਆਂ ਤਨਖਾਹਾਂ ਖਾਤਿਆਂ ਵਿਚ ਪਾ ਲੈਂਦੇ ਹਨ।
ਜਦੋਂ ਕਿ ਪੂਰੇ ਸ਼ਹਿਰ ਅੰਦਰ ਸਾਰੇ ਘਰਾਂ ਦੀ ਗੰਦਗੀ ਚੁੱਕਣ ਵਾਲਿਆਂ ਨੂੰ ਤਨਖਾਹਾਂ ਸਮੇਂ ਸਿਰ ਕਦੇ ਵੀ ਨਹੀਂ ਦਿੱਤੀਆਂ ਜਾਂਦੀਆਂ ਅਤੇ ਅੱਜ ਤਕ ਉਨ੍ਹਾਂ ਨੂੰ ਕਦੇ ਵੀ ਧਰਨਾ ਲਗਾਏ ਤੋਂ ਬਿਨਾਂ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੀ ਤਨਖ਼ਾਹ ਧਰਨਾ ਲਗਾਉਣ ਤੋਂ ਬਾਅਦ ਸੰਘਰਸ਼ ਕਰਨ ਤੇ ਹੀ ਮਿਲੀ ਸੀ ਅਤੇ ਹੁਣ ਵੀ ਉਹ ਪਿਛਲੇ ਦੋ ਮਹੀਨਿਆਂ ਦੀਆਂ ਤਨਖਾਹਾਂ ਲੈਣ ਲਈ ਚਾਰ ਦਿਨਾਂ ਤੋਂ ਹੜਤਾਲ ਤੇ ਹਨ।
ਇਹ ਵੀ ਪੜ੍ਹੋ:-ਹੁਣ 31 ਮਈ ਤੱਕ ਲੱਗਣਗੀਆਂ ਆਫਲਾਈਨ ਕਲਾਸਾਂ, 1 ਜੂਨ ਤੋਂ ਹੋਣਗੀਆਂ ਛੁੱਟੀਆਂ