ਮਾਨਸਾ: ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 45 ਦਿਨ ਤੋਂ ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ ਜਾਰੀ ਹੈ। ਅੱਜ ਪ੍ਰਦਰਸ਼ਨਕਾਰੀਆਂ ਵੱਲੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਦਫ਼ਤਰ ਬਾਹਰ ਰੋਡ ਜਾਮ ਕਰਕੇ ਪੁਤਲਾ ਬਣਾ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।
ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 45 ਦਿਨ ਤੋਂ ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ (Government of Punjab) ਖ਼ਿਲਾਫ਼ (against) ਹੜਤਾਲ (Strike) ਜਾਰੀ ਹੈ। ਅੱਜ ਪ੍ਰਦਰਸ਼ਨਕਾਰੀਆਂ ਵੱਲੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਦਫ਼ਤਰ ਬਾਹਰ ਰੋਡ ਜਾਮ ਕਰਕੇ ਪੁਤਲਾ ਬਣਾ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਡੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਉਨ੍ਹਾਂ ਦੀਆਂ ਬਾਕੀ ਮੰਗਾਂ ਪਹਿਲਾਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਪਰ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਇਸ ਮੌਕੇ ਪ੍ਰਦਰਸ਼ਨਕਾਰੀਆਂ 2022 ਦੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਖ਼ਿਲਾਫ਼ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਕੀਤਾ ਜਾਵੇਗਾ। ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਤੋਂ ਰੋਕਿਆ ਜਾਵੇਗਾ।
ਇਹ ਵੀ ਪੜ੍ਹੋ: ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ