ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੇਂਦਰ ਦਾ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਦੀ ਘਿਰਾਓ ਵੀ ਜਾਰੀ ਹੈ। ਪੰਜਾਬ ਵਿੱਚ ਬਣੇ ਦੋ ਥਰਮਲ ਪਲਾਂਟਾਂ ਦਾ ਵੀ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਹੈ। ਪਿੰਡ ਬਣਾ ਵਾਲਾ 'ਚ ਬਣੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਕੋਲੇ ਦੀ ਸਪਲਾਈ ਬੰਦ ਹੋਣ ਕਾਰਨ ਥਰਮਲ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਪ੍ਰਾਈਵੇਟ ਥਰਮਲਾਂ ਨੂੰ ਕੋਲੇ ਦੀ ਸਪਲਾਈ ਨਹੀਂ ਹੋਣ ਦੇਣਗੇ ਅਤੇ ਸਰਕਾਰ ਸਰਕਾਰੀ ਥਰਮਲ ਪਲਾਂਟਾਂ ਨੂੰ ਹੀ ਕੋਲੇ ਦੀ ਸਪਲਾਈ ਕਰੇ।
ਕੋਲੇ ਦੀ ਸਪਲਾਈ ਨਾ ਹੋਣ ਕਾਰਨ ਤਲਵੰਡੀ ਸਾਬੋ ਪਾਵਰ ਲਿਮਿਟਡ ਪਲਾਂਟ ਹੋਇਆ ਬੰਦ
ਕੋਲੇ ਦੀ ਸਪਲਾਈ ਨਾ ਹੋਣ ਕਾਰਨ ਪਿੰਡ ਬਣਾ ਵਾਲਾ 'ਚ ਬਣੇ ਤਲਵੰਡੀ ਸਾਬੋ ਪਾਵਰ ਲਿਮਿਟਡ ਪਲਾਂਟ ਬੰਦ ਹੋ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪ੍ਰਾਈਵੇਟ ਪਲਾਂਟਾ ਨੂੰ ਕੋਲੇ ਦੀ ਸਪਲਾਈ ਨਹੀਂ ਹੋਣ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਸਰਕਾਰੀ ਪਲਾਂਟਾਂ ਨੂੰ ਚਲਾਵੇ ਜਿਸ ਦਾ ਲਾਭ ਆਮ ਲੋਕਾਂ ਨੂੰ ਪਹੁੰਚ ਸਕੇ।
ਤਲਵੰਡੀ ਸਾਬੋ ਪਾਵਰ ਲਿਮਿਟਡ ਪਲਾਂਟ ਹੋਇਆ ਬੰਦ
ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਇੱਕ ਗੱਡੀ ਤਲਵੰਡੀ ਸਾਬੋ ਪਾਵਰ ਲਿਮਿਟਡ ਪਲਾਂਟ ਨੇੜੇ ਆਈ ਸੀ ਜਿਸ ਦਾ ਲੋਕਾਂ ਨੇ ਘਿਰਾਓ ਕਰ ਉਸ ਨੂੰ ਉੱਥੇ ਹੀ ਰੱਖਿਆ ਹੋਇਆ ਹੈ। ਦੂਜੇ ਪਾਸੇ ਕਿਸਾਨ ਆਗੂ ਅਤੇ ਬਲਾਕ ਪ੍ਰਧਾਨ ਮੋਹਨ ਸਿੰਘ ਚੱਠੇਵਾਲਾ ਦਾ ਕਹਿਣਾ ਹੈ ਕਿ ਸਰਕਾਰ ਨੂੰ ਪ੍ਰਾਈਵੇਟ ਸੈਕਟਰਾਂ ਵੱਲ ਵਧੇਰੇ ਧਿਆਨ ਨਾ ਦੇ ਸਰਕਾਰੀ ਸੈਕਟਰਾਂ ਅਤੇ ਪਲਾਂਟਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜਿਸ ਦਾ ਲਾਭ ਲੋਕਾਂ ਨੂੰ ਹੋ ਸਕੇ।