ਮਾਨਸਾ: ਕਸਬਾ ਬੁਢਲਾਡਾ ਦੇ ਡੀਏਵੀ ਪਬਲਿਕ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਪ੍ਰਬੰਧਕਾਂ ਵਿਰੁੱਧ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਪੂਰੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਪੂਰੀਆਂ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।
ਬੁਢਲਾਡਾ 'ਚ ਤਨਖਾਹਾਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਸਕੂਲ ਪ੍ਰਬੰਧਕਾਂ ਵਿਰੁੱਧ ਪ੍ਰਦਰਸ਼ਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿ ਸਕੂਲ ਪ੍ਰਬੰਧਕ ਉਨ੍ਹਾਂ ਨੂੰ ਪੂਰੀ ਤਨਖਾਹ ਨਹੀਂ ਦੇ ਰਿਹਾ ਹੈ। 100 ਫ਼ੀਸਦੀ ਤਨਖਾਹ ਦੀ ਥਾਂ ਸਿਰਫ਼ 70 ਫ਼ੀਸਦੀ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ 30 ਫ਼ੀਸਦੀ ਤਨਖਾਹ ਦੀ ਵੀ ਮੰਗ ਕਰ ਰਹੇ ਹਨ, ਜੋ ਕਿ ਪ੍ਰਬੰਧਕ ਦੇਣ ਤੋਂ ਟਾਲ-ਮਟੌਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਕੋਰੋਨਾ ਮਹਾਂਮਾਰੀ ਦਾ ਬਹਾਨਾ ਲਾਇਆ ਜਾ ਰਿਹਾ ਹੈ, ਜਦਕਿ ਇਸ ਦੌਰਾਨ ਬੱਚਿਆਂ ਕੋਲੋਂ ਪੂਰੀਆਂ ਤਨਖਾਹਾਂ ਲਈਆਂ ਗਈਆਂ ਹਨ।
ਅਧਿਆਪਕਾਂ ਨੇ ਕਿਹਾ ਕਿ ਉਹ ਸਕੂਲ ਨਾਲ ਦਿਲੋਂ ਜੁੜੇ ਹੋਏ ਹਨ ਅਤੇ ਕਦੇ ਵੀ ਪੜ੍ਹਾਈ ਪੱਖੋਂ ਘਾਟ ਨਹੀਂ ਆਉਣ ਦਿੱਤੀ ਹੈ ਪਰ ਸਕੂਲ ਪ੍ਰਬੰਧਕ ਪਤਾ ਨਹੀਂ ਕਿਉਂ ਉਨ੍ਹਾਂ ਨਾਲ ਅਜਿਹਾ ਵਰਤਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਹੈ ਅਤੇ ਜ਼ਿਆਦਾਤਰ ਅਧਿਆਪਕ ਵੱਖ-ਵੱਖ ਥਾਵਾਂ ਤੋਂ ਹਨ, ਜੋ ਤਨਖਾਹ ਲੈ ਕੇ ਆਪਣੇ ਪਰਿਵਾਰ ਨਾਲ ਖੁਸ਼ੀਆਂ ਮਨਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨਾਲ ਕਈ ਵਾਰੀ ਗੱਲਬਾਤ ਵੀ ਕੀਤੀ ਗਈ ਹੈ ਪਰੰਤੂ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ। ਨਤੀਜੇ ਵੱਜੋਂ ਉਨ੍ਹਾਂ ਨੂੰ ਧਰਨਾ ਲਾਉਣਾ ਪੈ ਰਿਹਾ ਹੈ।
ਉਧਰ, ਜਦੋਂ ਮਸਲੇ ਸਬੰਧੀ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਨਾਲ ਗੱਲਬਾਤ ਕਰਨੀ ਚਾਹੀ ਉਨ੍ਹਾਂ ਕੈਮਰੇ ਅੱਗੋਂ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਬੱਚਿਆਂ ਤੋਂ ਘੱਟ ਫੀਸਾਂ ਵਸੂਲੀਆਂ ਗਈਆਂ ਹਨ, ਜਿਸ ਕਰਕੇ ਟੀਚਰਾਂ ਨੂੰ ਘੱਟ ਤਨਖਾਹਾਂ ਦਿੱਤੀਆਂ ਗਈਆਂ ਪਰ ਸਕੂਲ ਪ੍ਰਬੰਧਕਾਂ ਵੱਲੋਂ ਇਸ ਮਸਲੇ ਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ।