ਮਾਨਸਾ:ਅਧਿਆਪਕ ਯੂਨੀਅਨ ਵੱਲੋਂ ਮਾਨਸਾ ਵਿਖੇ ਡੈਮੋਕਰੈਟਿਕ ਟੀਚਰ ਫਰੰਟ ਦੀ ਅਗਵਾਈ ਦੇ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਦੇ ਵਲੋਂ ਸਿੱਖਿਆ ਮੰਤਰੀ ਦੀ ਅਰਥੀ ਸਾੜੀ ਗਈ ਤੇ ਜੰਮਕੇ ਸਰਕਾਰ ਦੇ ਖਿਲਾਫ਼ ਨਾਅਰੇਜਾਬੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਰਕਾਰ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸੂਬਾ ਸਰਕਾਰ ਖਿਲਾਫ਼ ਗਰਜੇ ਅਧਿਆਪਕ ਅਧਿਆਪਕਾਂ ਦੀ ਸਰਕਾਰ ਨੂੰ ਚਿਤਾਵਨੀ
ਅਧਿਆਪਕ ਆਗੂ ਹਰਦੀਪ ਸਿੰਘ ਸਿੱਧੂ ਅਤੇ ਸਿਕੰਦਰ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਨੇ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਹਨ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਤੇ ਡੀ ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਅਧਿਆਪਕਾਂ ਦੇ ਲਈ ਲਿਆਂਦੀਆਂ ਜਾ ਰਹੀਆਂ ਨਵੀਆਂ ਨੀਤੀਆਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਦੇ ਵਿਚ ਅਧਿਆਪਕਾਂ ਵਲੋਂ ਪ੍ਰਦਰਸ਼ਨ ਕਰਕੇ ਸਿੱਖਿਆ ਮੰਤਰੀ ਦੀ ਅਰਥੀ ਸਾੜੀ ਗਈ ਹੈ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਹੱਲ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ:ਹੁਣ ਨਿੱਜੀ ਹਸਪਤਾਲਾਂ 'ਚ 850 ਰੁਪਏ 'ਚ ਲੱਗੇਗੀ ਵੈਕਸੀਨ