ਮਾਨਸਾ:ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵਧ ਰਿਹਾ ਹੈ ਅਤੇ ਹੁਣ ਕੋਰੋਨਾ ਨੇ ਸ਼ਹਿਰਾਂ ਤੋਂ ਬਾਅਦ ਪਿੰਡਾਂ ਦੇ ਵਿੱਚ ਵੀ ਦਸਤਕ ਦੇ ਦਿੱਤੀ ਹੈ ਲਗਾਤਾਰ ਕੋਰੋਨਾ ਦੇ ਪਿੰਡਾਂ ਵਿੱਚ ਵੀ ਪੌਜ਼ੀਟਿਵ ਮਰੀਜ਼ ਸਾਹਮਣੇ ਆ ਰਹੇ ਹਨ। ਜਿਸ ਨੂੰ ਲੈ ਕੇ ਪਿੰਡਾਂ ਦੇ ਵਿੱਚ ਵੀ ਮੁਕੰਮਲ ਲੌਕਡਾਊਨ ਨਜ਼ਰ ਆ ਰਿਹਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਲੋਕਾਂ ਨੂੰ ਕੋਰੋਨਾ ਬੀਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਸੈਂਪਲਿੰਗ ਤੇ ਵੈਕਸੀਨ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡਾਂ ਦੀਆਂ ਡਿਸਪੈਂਸਰੀਆਂ ਦੇ ਡਾਕਟਰਾਂ ਵੱਲੋਂ ਵੀ ਲਗਾਤਾਰ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: ਬੀਤੇ 24 ਘੰਟਿਆਂ 'ਚ ਭਾਰਤ 'ਚ 4,01,178 ਨਵੇਂ ਮਾਮਲੇ, 4,187 ਮੌਤਾਂ
ਪ੍ਰਾਇਮਰੀ ਹੈਲਥ ਸੈਂਟਰ ਪਿੰਡ ਨੰਗਲ ਕਲਾਂ ਵਿਖੇ ਤਾਇਨਾਤ ਸੀਨੀਅਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਵਧਦੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਟੀਮਾਂ ਵੱਲੋਂ ਪਿੰਡ ਦੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬੀਮਾਰੀ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ। ਉਥੇ ਹੀ ਉਹਨਾਂ ਨੇ ਕਿਹਾ ਕਿ ਸੈਂਪਲਿੰਗ ਅਤੇ ਵੈਕਸੀਨ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮਰੀਜ਼ ਦੇ ਵਿਚ ਕੋਰੋਨਾ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਘਰ ਵਿੱਚ ਹੀ ਹੋਮ ਆਈਸੋਲੇਟ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਜੇਕਰ ਜ਼ਿਆਦਾ ਸੀਰੀਅਸ ਹੋਵੇ ਤਾਂ ਉਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਰੈਫਰ ਕਰ ਦਿੱਤਾ ਜਾਂਦਾ ਹੈ।