ਪੰਜਾਬ

punjab

ETV Bharat / state

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੋਵਿਡ ਵਿਰੁੱਧ ਸਾਂਝੀ ਜੰਗ 'ਚ ਸ਼ਮੂਲੀਅਤ ਦਾ ਸੱਦਾ

ਵਾਰਡਾਂ ਵਿਚ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ ਕੋਰੋਨਾ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਨਿਰੰਤਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ ਐਸ ਪੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਦੁਆਰਾ ਮਾਨਸਾ ਸ਼ਹਿਰ ਵਿਚ ਨਵੇਂ ਬਣੇ ਕੌਂਸਲਰਾਂ ਨਾਲ ਥਾਣਾ ਸਿਟੀ-1 ਵਿਖੇ ਇਕ ਮੀਟਿੰਗ ਕੀਤੀ ਗਈ।

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੋਵਿਡ ਵਿਰੁੱਧ ਸਾਂਝੀ ਜੰਗ 'ਚ ਸ਼ਮੂਲੀਅਤ ਦਾ ਸੱਦਾ
ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੋਵਿਡ ਵਿਰੁੱਧ ਸਾਂਝੀ ਜੰਗ 'ਚ ਸ਼ਮੂਲੀਅਤ ਦਾ ਸੱਦਾ

By

Published : Apr 17, 2021, 9:00 PM IST

ਮਾਨਸਾ: ਵਾਰਡਾਂ ਵਿਚ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਕੋਰੋਨਾ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਨਿਰੰਤਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ ਐਸ ਪੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਦੁਆਰਾ ਮਾਨਸਾ ਸ਼ਹਿਰ ਵਿਚ ਨਵੇਂ ਬਣੇ ਕੌਂਸਲਰਾਂ ਨਾਲ ਥਾਣਾ ਸਿਟੀ-1 ਵਿਖੇ ਇਕ ਮੀਟਿੰਗ ਕੀਤੀ ਗਈ। ਸਿਵਲ ਸਰਜਨ ਨੇ ਸਮੂਹ ਕੌਂਸਲਰਾਂ ਦੇ ਸਨਮੁੱਖ ਹੁੰਦਿਆਂ ਦੱਸਿਆ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਂ ’ਤੇ ਸਾਨੂੰ ਰਲ ਮਿਲ ਕੇ ਲੋਕਾਂ ਨੂੰ ਕੋਵਿਡ ਮਹਾਂਮਾਰੀ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਚੇਤ ਕਰਨਾ ਚਾਹੀਦਾ ਹੈ। ਮਾਸਕ ਪਹਿਨਣਾਂ, ਸਮਾਜਿਕ ਦੂਰੀ ਅਤੇ ਸੈਨੇਟਾਈਜ਼ੇਸ਼ਨ ਲਾਜ਼ਮੀ ਕਰੀਏ ਅਤੇ ਜੇਕਰ ਕਿਸੇ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ। ਕੋਰੋਨਾ ਦੇ ਲੱਛਣ ਜਿਵੇਂ ਕਿ ਖਾਂਸੀ, ਬੁਖ਼ਾਰ ਜਾਂ ਸਾਹ ਲੈਣ ਵਿਚ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਹੈਲਥ ਸੈਂਟਰ ਪਹੁੰਚਾਇਆ ਜਾਵੇ। ਜਿੱਥੇ ਉਨ੍ਹਾਂ ਦੀ ਸੈਂਪਲਿੰਗ ਉਪਰੰਤ ਆਈਸੋਲੇਸ਼ਨ ਕਰਕੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਸਕੇ ਤਾਂ ਜੋ ਉਸ ਮਰੀਜ਼ ਤੋਂ ਕਿਸੇ ਹੋਰ ਵਿਅਕਤੀ ਤੱਕ ਬਿਮਾਰੀ ਨਾ ਫੈਲੇ।ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਸਿਵਲ ਸਰਜਨ ਨੇ ਕਿਹਾ ਕਿ ਵੈਕਸੀਨ ਇਕ ਰਾਮਬਾਣ ਹੈ ਇਸ ਬਿਮਾਰੀ ਨੂੰ ਕਾਬੂ ਕਰਨ ਲਈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਜ਼ਿਲ੍ਹੇ ’ਚ ਮੌਜੂਦ 98 ਸਰਕਾਰੀ ਅਤੇ 4 ਪ੍ਰਾਈਵੇਟ ਸੈਂਟਰਾਂ ਵਿਚ ਵੀ ਵੈਕਸੀਨ ਲਗਵਾਈ ਜਾ ਸਕਦੀ ਹੈ। ਉਨ੍ਹਾਂ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਵਿਭਾਗ ਉਨ੍ਹਾਂ ਦੇ ਵਾਰਡਾਂ ਅੰਦਰ ਵੀ ਵੈਕਸੀਨੇਸ਼ਨ ਕੈਂਪ ਲਗਾਉਣ ਲਈ ਤਿਆਰ ਹੈ। ਇਸ ਮੌਕੇ ਕੌਂਸਲਰਾਂ ਵੱਲੋਂ ਵੈਕਸੀਨੇਸ਼ਨ ਸਬੰਧੀ ਸਵਾਲ ਕੀਤੇ ਗਏ, ਸ਼ੋਸ਼ਲ ਮੀਡੀਆ ਅਤੇ ਹੋਰ ਪਲੇਟਫਾਰਮਜ਼ ’ਤੇ ਚੱਲ ਰਹੀਆਂ ਅਫ਼ਵਾਹਾਂ ਬਾਰੇ ਵੀ ਸਪਸ਼ਟ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਲੋਕਾਂ ਦੇ ਨੁਮਾਇੰਦੇ ਹੋਣ ਦੇ ਨਾਂਅ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ।

ABOUT THE AUTHOR

...view details