ਮਾਨਸਾ:ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਪ੍ਰਧਾਨ ਨਰਪਿੰਦਰ ਸਿੰਘ ਬਿੱਟੂ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ ਹੈ। ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਵੱਲੋਂ ਉਨ੍ਹਾਂ ਦਾ ਦਫ਼ਤਰ ਪਹੁੰਚਣ ‘ਤੇ ਸਨਮਾਨ ਕੀਤਾ ਗਿਆ।
ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਦੂਸਰੀਆਂ ਪਾਰਟੀਆਂ ਨੂੰ ਅਲਵਿਦਾ ਕਹਿਣਾ ਵਾਲੇ ਲੀਡਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਦੇ ਵਿੱਚ 100 ਦਿਨ ਦੀ ਯਾਤਰਾ ਸ਼ੁਰੂ ਕੀਤੀ ਗਈ ਹੈ। ਅਤੇ ਹਰ ਵਰਕਰ ਕਿਸਾਨ ਮਜ਼ਦੂਰ ਵਪਾਰੀ ਆਦਿ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ।