ਮਾਨਸਾ: ਪੰਜਾਬ ਵਿਧਾਨ ਸਭਾ (Punjab Assembly Elections 2022) ਦੇ 10 ਮਾਰਚ ਨੂੰ ਨਤੀਜੇ ਆ ਜਾਣੇ ਹਨ। ਨਤੀਜਿਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਭਰ ਦੇ ਵਿੱਚ ਸਟਰਾਂਗ ਰੂਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਅੱਜ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਵੀ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਈਵੀਐਮ ਮਸ਼ੀਨਾਂ ਵਾਲੇ ਸਟਰਾਂਗ ਰੂਮਾਂ ਦੀ ਚੈਕਿੰਗ ਕੀਤੀ ਗਈ।
ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਤਿੰਨ ਵਿਧਾਨ ਸਭਾ ਹਲਕਿਆਂ ਸਰਦੂਲਗੜ੍ਹ ,ਬੁਢਲਾਡਾ ਅਤੇ ਮਾਨਸਾ ਦੇ ਈਵੀਐਮ (EVM) ਮਸ਼ੀਨਾਂ ਵਾਲੇ ਸਟਰਾਂਗ ਰੂਮਾਂ ਦੀ ਚੈਕਿੰਗ ਕਰਨ ਪਹੁੰਚੇ।
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਕਿਉਂਕਿ ਲੋਕਾਂ ਨੇ ਲੋਕ ਫਤਵਾ ਦੇ ਦਿੱਤਾ ਹੈ ਅਤੇ 10 ਮਾਰਚ ਨੂੰ ਨਤੀਜੇ ਸਾਹਮਣੇ ਆ ਜਾਣੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਨਿਰੋਲ ਸਰਕਾਰ ਬਣ ਰਹੀ ਹੈ। ਆਮ ਆਦਮੀ ਪਾਰਟੀ ਕਿਸੇ ਨਾਲ ਗੱਠਜੋੜ ਦੀ ਸਰਕਾਰ ਨਹੀਂ ਬਣਾ ਰਹੀ।