ਮਾਨਸਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ‘ਚੋਂ ਵੱਡੇ ਕਾਫਲਿਆਂ ਦੇ ਰੂਪ ‘ਚ ਕਿਸਾਨ ਦਿੱਲੀ ਵੱਲ ਨੂੰ ਵਹੀਰਾਂ ਘੱਤ ਰਹੇ ਹਨ। ਉਸੇ ਲੜੀ ਤਹਿਤ ਅੱਜ ਮਾਨਸਾ ਰੇਲਵੇ ਸਟੇਸ਼ਨ ਤੋਂ ਇਕ ਜਥਾ ਦਿੱਲੀ ਲਈ ਰਵਾਨਾ ਹੋਇਆ । ਦਿੱਲੀ ਜਾ ਰਹੇ ਕਿਸਾਨਾਂ ਨੇ ਕਿਹਾ ਕਿ ਅਸੀਂ ਖੇਤੀ ਕਨੂੰਨ ਰੱਦ ਕਰਵਾਉਣ ਲਈ ਦਿੱਲੀ ਜਾ ਰਹੇ ਹਾਂ ਅਤੇ ਜਦੋਂ ਤੱਕ ਇਹ ਖੇਤੀ ਕਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਅਸੀਂ ਵਾਪਸ ਨਹੀਂ ਆਵਾਂਗੇ।
ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ‘ਚ ਸ਼ਾਮਲ ਹੋਣ ਲਈ ਜਥਾ ਦਿੱਲੀ ਰਵਾਨਾ - ਦਿੱਲੀ ਰਵਾਨਾ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ‘ਚੋਂ ਵੱਡੇ ਕਾਫਲਿਆਂ ਦੇ ਰੂਪ ‘ਚ ਕਿਸਾਨ ਦਿੱਲੀ ਵੱਲ ਨੂੰ ਵਹੀਰਾਂ ਘੱਤ ਰਹੇ ਹਨ।
ਉਨ੍ਹਾਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਤੇ ਮੋੜਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਜਦੋਂ ਵੋਟਾਂ ਸਮੇਂ ਲੀਡਰ ਇਕੱਠ ਕਰਦੇ ਹਨ, ਤਾਂ ਉਸ ਭੀੜ ਨੂੰ ਇਕੱਠ ਨਹੀਂ ਸਮਝਦੇ ਅਤੇ ਜਦੋਂ ਕਿਸਾਨ ਆਪਣੇ ਹੱਕਾਂ ਲਈ ਇੱਕ ਮੰਚ ’ਤੇ ਇਕੱਠੇ ਹੁੰਦੇ ਹਨ, ਤਾਂ ਉਸ ਨੂੰ ਤੁਸੀਂ ਭੀੜ ਦੱਸ ਰਹੇ ਹੋ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕੁਝ ਵੀ ਕਰ ਲਵੇ ਅਸੀਂ ਦਿੱਲੀ ਕਾਫਲਿਆਂ ਦੇ ਰੂਪ ‘ਚ ਜਾਂਦੇ ਰਹਾਂਗੇ ਅਤੇ ਜਦੋਂ ਦਿੱਲੀ ਤੋਂ ਕਿਸਾਨ ਵਾਪਸ ਆਉਂਦੇ ਹਨ ਤਾਂ ਦੁੱਗਣੀ ਗਿਣਤੀ ‘ਚ ਦਿੱਲੀ ਵੱਲ ਨੂੰ ਜਾਂਦੇ ਹਨ।
ਇਹ ਵੀ ਪੜ੍ਹੋ:ਸਿੰਘੂ ਬਾਰਡਰ 'ਤੇ ਬੈਠੇ ਬਜ਼ੁਰਗ ਕਿਸਾਨਾਂ ਲਈ ਨੌਜਵਾਨਾਂ ਨੇ ਬੂਟਾਂ ਦੀ ਕੀਤੀ ਸੇਵਾ