ਪੰਜਾਬ

punjab

ETV Bharat / state

ਮਾਨਸਾ ’ਚ ਨਵੀਂ ਸਿੱਖਿਆ ਨੀਤੀ ਦੇ ਵਿਰੋਧ ’ਚ ਸਾਂਝਾ ਅਧਿਆਪਕ ਮੋਰਚਾ ਨੇ ਦਿੱਤਾ ਡੀਈਓ ਨੂੰ ਮੰਗ-ਪੱਤਰ - ਨੀਤੀ ਦੇ ਵਿਰੋਧ ’ਚ ਵੀਰਵਾਰ

ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸਿੱਖਿਆ ਨੀਤੀ ਦੇ ਵਿਰੋਧ ’ਚ ਵੀਰਵਾਰ ਨੂੰ ਸਾਂਝਾ ਅਧਿਆਪਕ ਮੋਰਚਾ ਵੱਲੋਂ ਡੀਈਓ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ।

ਸਾਂਝਾ ਅਧਿਆਪਕ ਮੋਰਚਾ
ਸਾਂਝਾ ਅਧਿਆਪਕ ਮੋਰਚਾ

By

Published : Apr 29, 2021, 10:09 PM IST

ਮਾਨਸਾ: ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸਿੱਖਿਆ ਨੀਤੀ ਦੇ ਵਿਰੋਧ ’ਚ ਵੀਰਵਾਰ ਨੂੰ ਸਾਂਝਾ ਅਧਿਆਪਕ ਮੋਰਚਾ ਵੱਲੋਂ ਡੀਈਓ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਕਿ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਨੀਤੀਆਂ ਲਿਆ ਕੇ ਜਿੱਥੇ ਹੋਰ ਕਾਰੋਬਾਰਾਂ ਨੂੰ ਟੱਪ ਕਰ ਰਹੀ ਹੈ ਉਥੇ ਸਰਕਾਰੀ ਸਕੂਲਾਂ ਨੂੰ ਵੀ ਖ਼ਤਮ ਕਰਨਾ ਚਾਹੁੰਦੀ ਹੈ।

ਸਾਂਝਾ ਅਧਿਆਪਕ ਮੋਰਚਾ

ਉਨ੍ਹਾਂ ਇਸ ਦੇ ਵਿਰੋਧ ਵਿੱਚ ਹੀ ਅੱਜ ਡੀਈਓ ਮਾਨਸਾ ਨੂੰ ਮੰਗ ਪੱਤਰ ਦਿੱਤਾ ਹੈ ਜੇਕਰ ਅਧਿਆਪਕਾਂ ਦੀਆਂ ਇਨ੍ਹਾਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਅਤੇ ਨਵੀਂ ਸਿੱਖਿਆ ਨੀਤੀ ਨੂੰ ਨਾ ਬਦਲਿਆ ਤਾਂ ਅਧਿਆਪਕਾਂ ਵੱਲੋਂ ਸੂਬੇ ਭਰ ’ਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਆਪਣੀ ਪਾਰਟੀ ਬਣਾ ਖ਼ੁਦ ਬਣਨ ਕੈਪਟਨ: ਧਰਮਸੋਤ

ABOUT THE AUTHOR

...view details