ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਕੋਰੋਨਾ ਬਲਾਸਟ - ਫ਼ਿਰੋਜ਼ਪੁਰ ਦੇ ਅੰਦਰ ਕੋਵਿਡ -19
ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਦਿਨ 'ਚ ਹੀ 229 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਾ ਦਿੱਤੀਆਂ ਹਨ। ਇਸ ਵੇਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅੰਦਰ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 6851 ਮਿਲੇ ਹਨ। ਜਿਨ੍ਹਾਂ ਵਿੱਚੋਂ 5805 ਮਰੀਜ਼ ਠੀਕ ਹੋ ਗਏ ਅਤੇ 848 ਕੇਸ ਐਕਟੀਵ ਹਨ। ਜਦਕਿ 198 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਫਿਰੋਜ਼ਪੁਰ: ਜ਼ਿਲ੍ਹੇ ਵਿਚ ਇਕ ਦਿਨ 'ਚ ਹੀ 229 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਾ ਦਿੱਤੀਆਂ ਹਨ।
ਇਸ ਵੇਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅੰਦਰ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 6851 ਮਿਲੇ ਹਨ। ਜਿਨ੍ਹਾਂ ਵਿੱਚੋਂ 5805 ਮਰੀਜ਼ ਠੀਕ ਹੋ ਗਏ ਅਤੇ 848 ਕੇਸ ਐਕਟੀਵ ਹਨ। ਜਦਕਿ 198 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸਿਵਿਲ ਸਰਜਨ ਡਾ ਰਜਿੰਦਰ ਰਾਜ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 39 ਮਰੀਜ਼ ਠੀਕ ਹੋਏ ਹਨ ਅਤੇ 229 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜੋ ਕਿ ਕਾਫ਼ੀ ਚਿੰਤਾ ਵਾਲੀ ਗੱਲ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਕੋਰੋਨਾ ਦੀ ਇਸ ਚੇਨ ਨੂੰ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ। ਵੈਕਸੀਨੇਸ਼ਨ ਵੀ ਪੂਰੇ ਜ਼ੋਰਾਂ ਤੇ ਚੱਲ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸੁਖਦ ਗੱਲ ਹੈ ਕਿ ਕੋਵਿਡ ਦੇ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਹੈ । ਉਨ੍ਹਾਂ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਫਿਰੋਜ਼ਪੁਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਹਨ।