ਲਾਕਡਾਊਨ ਕਾਰਨ ਮਜ਼ਦੂਰ ਨੂੰ ਘਰ ਦੀ ਚਿੰਤਾ ਖਾਣ ਲੱਗੀ
ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ 15 ਮਈ ਤੱਕ ਲੌਕਡਾਊਨ ਲਗਾ ਦਿੱਤਾ ਗਿਆ ਹੈ। ਲੇਬਰ ਚੌਕ ਵਿੱਚ ਮਜ਼ਦੂਰ ਵਿਹਲੇ ਬੈਠੇ ਹਨ ਅਤੇ ਆਪਣੇ ਬੱਚਿਆਂ ਦੇ ਪੇਟ ਪਾਲਣ ਦੀ ਚਿੰਤਾ ਸਤਾ ਰਹੀ ਹੈ।
ਮਾਨਸਾ: ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ 15 ਮਈ ਤੱਕ ਲੌਕਡਾਊਨ ਲਗਾ ਦਿੱਤਾ ਗਿਆ ਹੈ। ਲੇਬਰ ਚੌਕ ਵਿੱਚ ਮਜ਼ਦੂਰ ਵਿਹਲੇ ਬੈਠੇ ਹਨ ਅਤੇ ਆਪਣੇ ਬੱਚਿਆਂ ਦੇ ਪੇਟ ਪਾਲਣ ਦੀ ਚਿੰਤਾ ਸਤਾ ਰਹੀ ਹੈ। ਈਟੀਵੀ ਭਾਰਤ ਵੱਲੋਂ ਇਨ੍ਹਾਂ ਮਜ਼ਦੂਰਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਵੀ ਲੌਕਡਾਊਨ ਕਾਰਨ ਮਜ਼ਦੂਰਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਨ੍ਹਾਂ ਨੂੰ ਭੁੱਖੇ ਪੇਟ ਰਹਿਣਾ ਪਿਆ ਸੀ ਹੁਣ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ। ਕਿ ਉਹ ਜੇਕਰ ਸਰਕਾਰ ਨੇ ਲਾਕਡਾਊਨ ਵਧਾਉਣਾ ਵੀ ਹੈ ਤਾਂ ਮਜ਼ਦੂਰਾਂ ਨੂੰ ਰਾਸ਼ਨ ਦਾ ਪ੍ਰਬੰਧ ਕੀਤਾ ਜਾਵੇ। ਉੱਥੇ ਉਨ੍ਹਾਂ ਕਿਹਾ ਕਿ 15 ਦਿਨਾਂ ਤੋਂ ਫਿਰ ਕੰਮ ਬੰਦ ਹੋ ਚੁੱਕੇ ਨੇ ਤੇ ਉਹ ਘਰੋਂ ਰੋਟੀ ਲੈ ਕੇ ਆਉਂਦੇ ਨੇ ਪਰ ਕੰਮ ਨਾ ਮਿਲਣ ਕਾਰਨ ਵਿਹਲੇ ਬੈਠ ਕੇ ਘਰ ਵਾਪਸ ਚਲੇ ਜਾਂਦੇ ਹਨ। ਉਨ੍ਹਾਂ ਸਰਕਾਰ ਤੋਂ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਤਾਂ ਕਿ ਉਹ ਆਪਣੇ ਬੱਚਿਆਂ ਦਾ ਪੇਟ ਪਾਲ ਸਕਣ।