ਮਾਨਸਾ: ਕੋਰੋਨਾ ਮਹਾਂਮਾਰੀ ਦਾ ਕਹਿਰ ਸ਼ਹਿਰਾਂ ਤੋਂ ਬਾਅਦ ਹੁਣ ਪਿੰਡਾਂ ਚ ਵੀ ਦਿਖਣ ਲੱਗਾ ਹੈ ਜਿਸ ਕਾਰਨ ਹੁਣ ਕੋਰੋਨਾ ਨੂੰ ਪਿੰਡਾਂ ਚ ਰੋਕਣ ਲਈ ਆਰਐਮਪੀ ਡਾਕਟਰਾਂ ਦੀ ਮਦਦ ਲਈ ਜਾ ਰਹੀ ਹੈ। ਜ਼ਿਲ੍ਹੇ ਦੇ ਪਿੰਡ ਲੱਲੂਆਣਾ ਵਿਖੇ ਪੰਜ ਪਿੰਡਾਂ ਦੇ ਸਰਪੰਚਾਂ ਅਤੇ ਆਰਐੱਮਪੀ ਡਾਕਟਰਾਂ ਨਾਲ ਪੁਲਿਸ ਪ੍ਰਸ਼ਾਸਨ ਵਲੋਂ ਮੀਟਿੰਗ ਕਰਕੇ ਉਨ੍ਹਾਂ ਨੂੰ ਨਵੀਂਆਂ ਹਦਾਇਤਾਂ ਤੋਂ ਜਾਗਰੂਕ ਕਰਵਾਇਆ ਗਿਆ।
ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੁਣ ਪਿੰਡਾਂ ਵਿੱਚ ਵੀ ਹੋ ਰਿਹਾ ਹੈ ਜਿਸ ਕਰਕੇ ਹੁਣ ਪਿੰਡਾਂ ਦੇ ਸਰਪੰਚਾਂ ਅਤੇ ਆਰਐੱਮਪੀ ਡਾਕਟਰਾਂ ਦੀ ਮਦਦ ਤੋਂ ਬਿਨਾਂ ਇਸ ਨੂੰ ਰੋਕਣਾ ਸੰਭਵ ਨਹੀਂ ਹੋਵੇਗਾ। ਇਸੇ ਲੜੀ ਤਹਿਤ ਮਾਨਸਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਆਰਐਮਪੀ ਡਾਕਟਰਾਂ ਨਾਲ ਮੀਟਿੰਗ ਕਰਕੇ ਨਵੀਂਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਗਿਆ ਹੈ।