ਮਾਨਸਾ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ 26 ਮਈ ਨੂੰ ਦਿੱਲੀ ਵਿੱਚ ਬੈਠੇ ਕਿਸਾਨਾਂ ਨੂੰ 6 ਮਹੀਨੇ ਦਾ ਸਮਾਂ ਹੋ ਜਾਵੇਗਾ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਕੀਤੀਆਂ ਗਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ ਅਤੇ ਜਨਵਰੀ ਮਹੀਨੇ ਤੋਂ ਬਾਅਦ ਕਿਸਾਨਾਂ ਨਾਲ ਮੀਟਿੰਗ ਨਾ ਹੋਣ ਕਾਰਨ ਹੁਣ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ 26 ਮਈ ਦਾ ਦਿਨ ਕਾਲੇ ਦਿਵਸ ਵੱਜੋਂ ਮਨਾਉਣ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਜ਼ਿਲ੍ਹਾ ਪੱਧਰੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜੋ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੀਤਾ ਅਗਲੇ ਸੰਘਰਸ਼ ਦਾ ਐਲਾਨ
ਉਥੇ ਹੀ ਮਾਨਸਾ ਰੇਲਵੇ ਸਟੇਸ਼ਨ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਰੱਦ ਕਰਵਾਉਣ ਦੇ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 26 ਮਈ ਨੂੰ ਕਿਸਾਨਾਂ ਨੂੰ 6 ਮਹੀਨੇ ਦਾ ਸਮਾਂ ਹੋ ਜਾਵੇਗਾ ਤੇ ਇਸ ਦੌਰਾਨ ਮੋਦੀ ਸਰਕਾਰ ਨੂੰ ਵੀ 7 ਸਾਲ ਪੂਰੇ ਹੋ ਜਾਣਗੇ ਜਿਸ ਤਹਿਤ ਕਿਸਾਨ ਮੋਰਚੇ ਵੱਲੋਂ ਇਹ ਦਿਨ ਕਾਲੇ ਦਿਵਸ ਵੱਜੋਂ ਮਨਾਇਆ ਜਾਵੇਗਾ। ਜਿਸ ਦੇ ਲਈ ਦਿੱਲੀ ਨੂੰ ਕਿਸਾਨਾਂ ਦੇ ਵੱਡੇ ਕਾਫ਼ਲੇ ਰਵਾਨਾ ਹੋ ਰਹੇ ਹਨ।