ਮਾਨਸਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ 8 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਸਬੰਧੀ ਜਾਣਕਾਰੀ ਦਿੰਦਿਆ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਕੈਪਟਨ ਦੀ ਕਾਗਰਸ ਸਰਕਾਰ ਦੇ ਖਿਲਾਫ਼ ਲੋਕਾਂ ਨਾਲ ਕੀਤੇ ਵਾਅਦੇ ਖਿਲਾਫ਼ੀ ਤੇ ਪਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੇ ਕੀਤੇ ਬੇਅਖਤਿਆਰ ਵਾਧੇ ਨਾਲ ਲੋਕਾਂ ਦੀ ਵੱਡੀ ਲੁੱਟ ਹੋ ਰਹੀ ਹੈ।
ਕਿਸਾਨਾਂ ਦੀ ਖੇਤੀ ਉਪਰ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਨੂੰਨਾਂ ਨੂੰ ਜਬਰਨ ਥੋਪਣ ਦੇ ਨਾਲ ਨਾਲ ਦਿਲੀ ਵਿੱਚ ਚੱਲ ਰਹੇ ਕਈ ਮਹੀਨਿਆਂ ਦੇ ਧਰਨੇ ਕਾਰਨ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਰੋਸ ਧਰਨੇ ਦਿੱਤੇ ਜਾਣਗੇ। ਇਸ ਸਬੰਧੀ ਮੀਟਿੰਗ ਰੱਖੀ ਗਈ ਸੀ।