ਮਾਨਸਾ:ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਦਾ ਰੂਪ ਤਿੱਖਾ ਹੋ ਰਿਹਾ ਹੈ। ਜਿੱਥੇ ਕਿਸਾਨ ਜਥੇਬੰਦੀਆਂ ਲਗਾਤਾਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਹਨ। ਉੱਥੇ ਹੀ 26 ਜਨਵਰੀ ਨੂੰ ਟਰੈਕਟਰ ਪਰੇਡ ਵਾਲੇ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਾਲ ਕਿਲੇ ਤੇ ਝੰਡਾ ਲਹਿਰਾਉਣ ਨਾਲ ਕਿਸਾਨ ਜਥੇਬੰਦੀਆਂ ਨੇ ਕੀਤੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਧਰਨਾ ਦੇ ਰਹੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਡਾ ਧਰਨਾ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਜਾਰੀ ਹੈ। ਜੋ ਦੁਰਘਟਨਾਵਾਂ ਹੋਈਆਂ ਉਨ੍ਹਾਂ ਨੂੰ ਅਸੀਂ ਮੰਦਭਾਗਾ ਕਹਿੰਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਲਾਲ ਕਿਲੇ ਵੱਲ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਤੇ ਸੰਯੁਕਤ ਮੋਰਚਾ ਦਾ ਇਸ ਵਿੱਚ ਕੋਈ ਬੰਦਾ ਸ਼ਾਮਿਲ ਨਹੀਂ ਸੀ।
ਪ੍ਰੋਗਰਾਮ ਨੂੰ ਖ਼ਰਾਬ ਕਰਨ ਲਈ ਵੱਖਰੀ ਏਜੰਸੀਆਂ ਦੀ ਸੀ ਕੋਈ ਚਾਲ
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਗਣਤੰਤਰ ਦਿਵਸ ਵਾਲੇ ਨੂੰ ਪ੍ਰੋਗਰਾਮ ਨੂੰ ਖ਼ਰਾਬ ਕਰਨ ਲਈ ਉਨ੍ਹਾਂ ਏਜੰਸੀਆਂ ਦੀ ਕੋਈ ਚਾਲ ਸੀ ਜੋ ਇਸ ਅੰਦੋਲਨ ਤੋਂ ਵੱਖ ਹੋਕੇ ਚਲ ਰਹੀਆਂ ਸਨ। ਉਨ੍ਹਾਂ ਵੱਲੋਂ ਹੀ ਇਸ ਤਰ੍ਹਾਂ ਦੀ ਸਾਜ਼ਿਸ਼ ਰਚੀ ਗਈ ਸੀ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਪੁਲਿਸ ਨੇ ਜੋ ਲਾਠੀਚਾਰਜ ਕੀਤਾ ਹੈ ਉਸਦੀ ਵੀ ਅਸੀਂ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹਾਂ।
ਕਾਨੂੰਨ ਰੱਦ ਨਾ ਹੋਣ ਤੱਕ ਸੰਘਰਸ਼ ਰਹੇਗਾ ਜਾਰੀ
ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਆਪਣੀ ਗਲਤ ਨੀਤੀਆਂ ਚਲਾ ਰਹੀ ਹੈ ਉਸ ਨਾਲ ਕਿਸਾਨਾਂ ਨੂੰ ਭਵਿੱਖ ’ਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਸ ਕਾਰਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸ਼ਾਂਤਮਈ ਢੰਗ ਨਾਲ ਚੱਲਦਾ ਰਹੇਗਾ। ਜਦੋ ਤੱਕ ਸਰਕਾਰ ਇਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਸੰਘਰਸ਼ ’ਚ ਡਟੀ ਰਹਿਣਗੀਆਂ।