ਪੰਜਾਬ

punjab

ETV Bharat / state

Students Protest in Mansa : ਮਾਨਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਡੀਸੀ ਦਫਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ - Students Protest in Mansa

ਮਾਨਸਾ ਵਿੱਚ ਕਾਲਜ ਦੀਆਂ ਵਿਦਿਆਰਥਾਂ ਨੇ ਕਈ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। (students of Mansa College staged a protest)

The students of Mansa College staged a protest outside the DC office
Students Protest in Mansa : ਮਾਨਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਡੀਸੀ ਦਫਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ

By ETV Bharat Punjabi Team

Published : Sep 18, 2023, 4:29 PM IST

ਵਿਦਿਆਰਥੀ ਆਗੂ ਰੋਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ।

ਮਾਨਸਾ :ਮਾਨਸਾ ਵਿਖੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣ ਨੇ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਮਾਨਸਾ ਵਿੱਚ ਰੋਸ ਮਾਰਚ ਕੱਢਿਆ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ (students of Mansa College staged a protest) ਕੀਤਾ। ਵਿਦਿਆਰਥਣਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਹਨ ਵਿਦਿਆਰਥਣਾਂ ਦੀ ਮੰਗਾਂ :ਧਰਨਾ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਕਿਹਾ ਕਿ ਕਾਲਜ ਵਿੱਚ ਉਹਨਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਕਾਲਜ ਵਿੱਚ ਨਾ ਤਾਂ ਸਾਫ਼ ਅਤੇ ਪਾਣੀ ਦਾ ਪ੍ਰਬੰਧ ਹੈ ਅਤੇ ਨਾ ਹੀ ਵਾਸ਼ਰੂਮ ਸਾਫ਼ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥਣਾਂ ਦੀ ਵੱਡੇ ਪੱਧਰ ਰਿਪੀਅਰ ਦਿੱਤੀ ਗਈ ਹੈ। ਪੇਪਰ ਚੰਗੇ ਹੋਣ ਦੇ ਬਾਵਜੂਦ ਵੀ ਰੀਪੀਅਰ ਦੇ ਦਿੱਤੀ ਗਈ ਹੈ। ਅੱਗੇ ਪੇਪਰਾਂ ਦੀ ਦੁਬਾਰਾ ਚੈਕਿੰਗ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਕਾਲਜ ਵੱਲੋਂ ਵਿਦਿਆਰਥਣਾਂ ਦੀ ਅਸੈਸਮੈਂਟ ਵੀ ਨਹੀਂ ਲਾਈ ਗਈ ਅਤੇ ਜੋ ਖਿਡਾਰੀ ਵਿਦਿਆਰਥਣਾਂ ਹਨ, ਉਨ੍ਹਾਂ ਦੀ ਅਸੈਸਮੈਂਟ ਨਹੀਂ ਲਾਈ ਗਈ, ਜਿਸ ਕਾਰਨ ਉਹਨਾਂ ਦੀ ਰਿਪੀਅਰ ਆਈ ਹੈ।

ਉਹਨਾਂ ਕਿਹਾ ਕਿ ਅੱਜ ਇਹਨਾਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਵਿਦਿਆਰਥਣਾਂ ਪੱਕੇ ਤੌਰ ਉੱਤੇ ਕਾਲਜ ਦੇ ਬਾਹਰ ਧਰਨਾ ਲਾਉਣ ਦੇ ਲਈ ਮਜਬੂਰ ਹੋਣੀਆਂ। ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਤੁਰੰਤ ਕਾਲਜ ਵਿੱਚ ਵਿਦਿਆਰਥਣਾਂ ਨੂੰ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਮੰਗਾਂ ਨੂੰ ਹੱਲ ਕਰਵਾਇਆ ਜਾਵੇ।

ABOUT THE AUTHOR

...view details