ਪੰਜਾਬ

punjab

ETV Bharat / state

ਅਧਿਆਪਕਾਂ ਨੇ ਸਰਕਾਰ ਨੂੰ ਦਿੱਤੀ ਇਹ ਚਿਤਾਵਨੀ

ਮਾਨਸਾ ਵਿਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ। ਅਧਿਆਪਕਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ( struggle) ਤੇਜ਼ ਕਰਾਂਗੇ।

ਅਧਿਆਪਕਾਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਅਧਿਆਪਕਾਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

By

Published : Aug 18, 2021, 2:25 PM IST

ਮਾਨਸਾ:ਬੀਐਡ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਮਾਨਸਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਪੋਸਟਾਂ ਨੂੰ ਲਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਹੈ ਕਿ ਪੰਜਾਬੀ ਅਤੇ ਹਿੰਦੀ ਦੀਆਂ ਪੋਸਟਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਜਲਦ ਹੀ ਰੁਜ਼ਗਾਰ ਦਿੱਤਾ ਜਾਵੇ।

ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਨਿਕਲ ਰਹੀਆ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ ਖਿਲਾਫ਼ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਪੋਸਟਾਂ ਨਹੀਂ ਭਰੀਆਂ ਜਾਦੀਆਂ।

ਅਧਿਆਪਕਾਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਬੇਰੁਜ਼ਗਾਰ ਅਧਿਆਪਕ ਸੋਨੂੰ ਰਾਣੀ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਾਨੂੰ ਰੁਜ਼ਗਾਰ ਨਾ ਦਿੱਤਾ ਤਾਂ ਫਿਰ ਸਰਕਾਰ ਵੀ ਸਾਡੇ ਕੋਲ ਵੋਟਾਂ ਦੀ ਉਮੀਦ ਨਾ ਕਰਨ।ਉਨ੍ਹਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ।

ਇਹ ਵੀ ਪੜੋ:ਹੁਣ ਔਰਤਾਂ ਵੀ ਦੇ ਸਕਣਗੀਆਂ NDA ਦੀ ਪ੍ਰੀਖਿਆ

ABOUT THE AUTHOR

...view details