ਮਾਨਸਾ: ਪਿਛਲੇ ਦਿਨੀਂ ਸਰਦੂਲਗੜ੍ਹ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਇੱਕ ਸਾਬਕਾ ਸਰਪੰਚ ਦੇ ਵਿਚਕਾਰ ਆਡੀਓ ਵਾਇਰਲ ਹੋਈ ਸੀ ਜਿਸਦੇ ਵਿਚ ਅਜੀਤਇੰਦਰ ਸਿੰਘ ਮੋਫਰ ਦਲਿਤ ਭਾਈਚਾਰੇ ਦੇ ਸਬੰਧੀ ਜਾਤੀਸੂਚਕ ਸ਼ਬਦ ਬੋਲ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਪੁਤਲੇ ਵੀ ਸਾੜੇ ਗਏ ਅਤੇ ਤਿੰਨ ਅਗਸਤ ਨੂੰ ਉਨ੍ਹਾਂ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਭਖ ਰਹੇ ਮਸਲੇ ਨੂੰ ਲੈਕੇ ਸਾਬਕਾ ਕਾਂਗਰਸੀ ਵਿਧਾਇਕ ਦੇ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ। ਅਜੀਤ ਸਿੰਘ ਮੋਫਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਜਿਹਾ ਕਦੇ ਵੀ ਨਹੀਂ ਬੋਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਰਾਜਨੀਤਿਕ ਮੁੱਦੇ ਤਹਿਤ ਉਨ੍ਹਾਂ ਨੂੰ ਫਸਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਦਾ ਕੋਈ ਵੀ ਆਧਾਰ ਨਹੀਂ ਹੈ।