ਮਾਨਸਾ:ਮਰਹੂਮ ਸਿੱਧੂ ਮੂਸੇਵਾਲਾ ਦਾ ਇਕ ਹੋਰ ਨਵਾਂ ਗੀਤ ਵਾਰ ਬੀਤੇ ਦਿਨ ਮੰਗਲਵਾਰ ਨੂੰ ਰਿਲੀਜ਼ ਹੋਇਆ ਹੈ। ਬੇਸ਼ਕ ਇਹ ਗੀਤ ਅਧੂਰਾ ਹੈ, ਪਰ ਇਹ ਗੀਤ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਵਿਊ ਕੁੱਝ ਘੰਟਿਆਂ ਵਿੱਚ ਹੀ ਮਿਲੀਅਨ ਤੋਂ ਵੱਧ ਹੋ ਗਏ ਹਨ। ਪਰਿਵਾਰ ਦੇ ਨਜ਼ਦੀਕੀਆਂ ਅਤੇ ਸਿੱਧੂ ਦੀ ਟੀਮ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਨੇ ਮਾਨਸਾ ਜ਼ਿਲ੍ਹੇ ਦਾ ਨਾਮ ਪੂਰੀ ਦੁਨੀਆਂ ਵਿੱਚ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਚਾਹੇ ਦੁਨੀਆਂ ਵਿੱਚ ਨਹੀਂ ਰਿਹਾ, ਪਰ ਮੂਸੇਵਾਲਾ ਦੇ ਗਾਣੇ ਦੇ ਜ਼ਰੀਏ ਅੱਜ ਵੀ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਇਹ ਚਾਹੁੰਦੇ ਸੀ ਕਿ ਉਹ ਵਾਰ ਗੀਤ ਦੀ ਸ਼ੂਟਿੰਗ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿੱਚ ਹੋਵੇਗੀ। ਇਸ ਦੇ ਨਾਲ ਹੀ, ਉਨ੍ਹਾਂ ਦੱਸਿਆ ਕਿ ਕਰੀਬ 35 ਗੀਤ ਹੋਰ ਰਿਲੀਜ਼ ਹੋਣ ਵਾਲੇ ਪਏ ਹਨ, ਜੋ ਕਿ ਪਰਿਵਾਰ ਦੇਖੇਗਾ ਕਿ ਕਿਵੇਂ ਤੇ ਕਦੋਂ ਉਹ ਗੀਤ ਰਿਲੀਜ਼ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਅਸੀਂ ਸਿੱਧੂ ਮੂਸੇਵਾਲਾ ਨੂੰ ਲੋਕਾਂ ਵਿੱਚ ਜਿਊਂਦਾ ਰੱਖਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਗੀਤ ਦੇ 6 ਪੈਰੇ ਸਨ, ਪਰ 4 ਪੈਰੇ ਹੀ ਰਿਕਾਰਡ ਹੋਇਆ। ਕਿਸਮਤ ਨੂੰ ਕੁਝ ਹੋਰ ਮੰਨਜ਼ੂਰ ਸੀ ਕਿ 2 ਪੈਰੇ ਹੋਰ ਵਾਰ ਗੀਤ ਨਾਲ ਨਹੀਂ ਜੁੜ ਸਕੇ।
ਉਨ੍ਹਾਂ ਕਿਹਾ ਕਿ ਪਹਿਲਾਂ ਐਸਵਾਈਐਲ ਗਾਣੇ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਅਤੇ ਹੁਣ ਧਾਰਮਿਕ ਗੀਤ ਵਾਰ ਨੂੰ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਕਲਾਕਾਰ ਸਿੱਧੂ ਮੂਸੇਵਾਲੇ ਤੋਂ ਖਫਾ ਦਿਖਾਈ ਦਿੰਦੇ ਹਨ ਕਿਉਂਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਕਾਰਨ ਉਨ੍ਹਾਂ ਦੇ ਗੀਤਾਂ ਨੂੰ ਲੋਕ ਪਸੰਦ ਨਹੀਂ ਕਰਦੇ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਲੋਕਾਂ ਦੇ ਮੁੱਦਿਆਂ ਨੂੰ ਉਭਾਰਿਆ ਹੈ ਅਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਸੋਚ ਸੀ ਕਿ ਉਹ ਮਾਨਸਾ ਜ਼ਿਲ੍ਹੇ ਵਿੱਚ ਕੈਂਸਰ ਹਸਪਤਾਲ ਬਣਵਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ ਦੇ ਲਈ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕਰੇਗਾ। ਉਥੇ ਹੀ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਿਵਾਰ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰ ਅਜੇ ਤੱਕ ਪੂਰਾ ਕੋਈ ਵੀ ਨਹੀਂ ਕੀਤਾ ਗਿਆ।