ਮਾਨਸਾ: ਮਜ਼ਦੂਰ ਮੁਕਤੀ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 23 ਸਤੰਬਰ ਨੂੰ ਮਾਨਸਾ ਦੇ ਵਿੱਚ ਰੋਸ ਮਾਰਚ ਕਰਕੇ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮਜ਼ਦੂਰ ਆਗੂਆਂ ਨੂੰ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕਰ ਚੁੱਕੇ ਹਨ ਪਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਦਾ ਕੀਤਾ ਘਿਰਾਓ
ਮਜ਼ਦੂਰ ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ ਅਤੇ ਪਿਛਲੇ 51 ਦਿਨ੍ਹਾਂ ਤੋਂ ADC ਵਿਕਾਸ ਦੇ ਦਫ਼ਤਰ ਬਾਹਰ ਮਜ਼ਦੂਰਾਂ ਦਾ ਧਰਨਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਲ ਨਰਮਾ ਖ਼ਰਾਬੇ ਦਾ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ ਤਾਂ ਸਰਕਾਰ ਤੋਂ ਮਜ਼ਦੂਰਾਂ ਨੇ ਲੜਕੇ 10 ਫੀਸਦੀ ਨਰਮਾ ਚੁਗਾਈ ਦਾ ਮੁਆਵਜ਼ਾ ਜਾਰੀ ਕਰਵਾਇਆ ਸੀ ਪਰ ਅਜੇ ਤੱਕ ਮਜ਼ਦੂਰਾਂ ਨੂੰ ਇਕ ਧੇਲਾ ਤੱਕ ਨਹੀਂ ਪਾਇਆ ਗਿਆ।
ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਦਾ ਕੀਤਾ ਘਿਰਾਓ ਦੂਸਰਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਜੋ ਮਜ਼ਦੂਰਾਂ ਨੂੰ ਡੇਢ ਲੱਖ ਰੁਪਏ ਦੀ ਗਰਾਂਟ ਮਿਲਦੀ ਹੈ। ਚਾਰ-ਚਾਰ ਸਾਲ ਹੋਗੇ ਕਾਰਵਾਈਆਂ ਕੀਤੀਆਂ ਨੂੰ ਅਤੇ ਪੰਚਾਇਤਾਂ ਵੱਲੋਂ ਵੀ ਮਤੇ ਪਾ ਕੇ ਅਫਸਰਾਂ ਕੋਲ ਭੇਜ ਦਿੱਤਾ ਗਿਆ ਹੈ ਪਰ ਉਹ ਵੀ ਪੈਸਾ ਜਾਰੀ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਮਨਰੇਗਾ ਦੀ ਦਿਹਾੜੀ ਪੂਰੀ ਨਹੀਂ ਦਿੱਤੀ ਜਾ ਰਹੀ ਅਤੇ ਜੋ ਰਾਸ਼ਨ ਕਾਰਡ ਕੱਟੇ ਗਏ ਹਨ। ਉਨ੍ਹਾਂ ਨੂੰ ਤੁਰੰਤ ਜੋੜਿਆ ਜਾਵੇ ਪੁਰਾਣੇ ਕਾਗ਼ਜ਼ਾਂ ਤੇ ਪਰਿਵਾਰ ਦੇ ਮੈਂਬਰਾਂ ਦੇ ਨਾਮ ਚੜ੍ਹਾਏ ਜਾਣ ਦੂਸਰਾ ਬੇਜ਼ਮੀਨੇ ਮਜ਼ਦੂਰਾਂ ਨੂੰ ਜ਼ਮੀਨਾਂ ਮਿਲਣੀਆਂ ਤਾਂ ਦੂਰ ਦੀ ਗੱਲ ਹੈ।
ਪਰ ਅੱਜ 75 ਸਾਲਾਂ ਬਾਅਦ ਵੀ ਮਜ਼ਦੂਰਾਂ ਦੀ ਹਾਲਤ ਇਹ ਹੈ ਕਿ ਉਨ੍ਹਾਂ ਦੇ ਕਿਸੇ ਮੈਂਬਰ ਦਾ ਨਾਮ ਵੀ ਰਾਸ਼ਨ ਕਾਰਡ ਤੇ ਨਹੀਂ ਚੜ੍ਹ ਰਿਹਾ। ਇਨ੍ਹਾਂ ਮੰਗਾਂ ਨੂੰ ਲੈ ਕੇ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਬੰਧਿਤ ਮੰਗਾਂ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ 51 ਦਿਨ੍ਹਾਂ ਤੋਂ ਮਾਨਸਾ ਦੇ ADC ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ ਪਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਅੱਜ ਮਜ਼ਦੂਰਾਂ ਵੱਲੋਂ ਮਾਨਸਾ ਦੇ ਵਿਚ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਮਜ਼ਦੂਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:'ਸਿੱਧੀ ਬਿਜਾਈ ਦੀ ਧੇਲੀ ਨੀ ਆਈ, ਪਰਾਲੀ ਨੂੰ ਅੱਗ ਲਾਉਣਾ ਮਜਬੂਰੀ'