ਲੁਧਿਆਣਾ: ਪੰਜਾਬ ਪੱਧਰੀ ਗੱਤਕਾ ਮੁਕਾਬਲੇ ਬੋੜਾਵਾਲ ਦੇ ਰੌਇਲ ਕਾਲਜ ਵਿਖੇ ਕਰਵਾਏ ਗਏ। ਜਿਸ ਵਿੱਚ ਪੰਜਾਬ ਦੇ 22 ਜ਼ਿਲ੍ਹਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਉਮਰ ਵਰਗ 22 ਦੇ ਸਖ਼ਤ ਮੁਕਾਬਲੇ ਵਿੱਚ ਲੁਧਿਆਣਾ ਨੂੰ ਹਰਾ ਕੇ ਮਾਨਸਾ ਜ਼ਿਲ੍ਹੇ ਦੀ ਰਾਜਬੀਰ ਅਤੇ ਲਵਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ।
ਗੱਤਕਾ ਮੁਕਾਬਲੇ ਦੀ ਜੇਤੂ ਰਾਜਬੀਰ ਕੌਰ ਅਤੇ ਲਵਪ੍ਰੀਤ ਕੌਰ ਨੇ ਦੱਸਿਆ, ਕਿ ਉਨ੍ਹਾਂ ਨੂੰ ਬੋੜਾਵਾਲ ਦੇ ਰੌਇਲ ਕਾਲਜ ਚੋਂ ਗੱਤਕੇ ਦੇ ਪੰਜਾਬ ਪੱਧਰੀ ਮੁਕਾਬਲੇ ਹੋਏ ਸਨ। ਜਿਨ੍ਹਾਂ ਵਿੱਚ ਪੰਜਾਬ ਦੀਆਂ 22 ਟੀਮਾਂ ਨੇ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੇ ਲੁਧਿਆਣਾ ਦੀ ਟੀਮ ਨੂੰ ਹਰਾ ਕੇ ਗੱਤਕਾ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਦੇ ਨਾਲ ਗੋਲਡ ਪ੍ਰਾਪਤ ਕੀਤਾ ਹੈ।