ਪੰਜਾਬ

punjab

ETV Bharat / state

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਰਾਜਸਥਾਨ ਤੋਂ ਗ੍ਰਿਫ਼ਤਾਰ - Father of Punjabi singer Sidhu Moosewala

Sidhu Moosewala murder case ਈ ਮੇਲ ਰਾਹੀਂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਮਾਨਸਾ ਪੁਲਿਸ ਨੇ ਟਰੇਸ ਕਰਕੇ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕਰਨ ਮਗਰੋਂ ਮੁਲਜ਼ਮ ਨੂੰ ਪੁਲਿਸ ਵੱਲੋਂ ਮਾਨਸਾ ਵਿਖੇ ਲਿਆਂਦਾ ਗਿਆ ਹੈ

Trace from Rajasthan who threatened Sidhu Moosewala's father
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਰਾਜਸਥਾਨ ਤੋਂ ਟਰੇਸ

By

Published : Sep 7, 2022, 9:29 AM IST

Updated : Sep 7, 2022, 12:41 PM IST

ਮਾਨਸਾ:ਬੀਤੇ ਦਿਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Singer Sidhu Moosewala) ਦੇ ਪਿਤਾ ਨੂੰ ਈ ਮੇਲ ਰਾਹੀਂ ਧਮਕੀ ਦੇਣ ਵਾਲੇ ਇੱਕ ਅਣਪਛਾਤੇ ਮੁਲਜ਼ਮ ਨੂੰ ਰਾਜਸਥਾਨ ਤੋਂ ਟਰੇਸ ਕਰਕੇ ਮਾਨਸਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਉਸ ਨੂੰ ਜ਼ਿਲ੍ਹਾ ਮਾਨਸਾ ਵਿਖੇ ਲੈਕੇ ਪਹੁੰਚੀ ਹੈ।

ਦੱਸ ਦਈਏ ਕਿ ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਨੇ ਮੂਸੇਵਾਲਾ ਦੇ ਈ ਮੇਲ ਰਾਹੀਂ ਧਮਕੀ ਦਿੰਦਿਆਂ ਕਿਹਾ ਸੀ ਕਿ ਜੇਕਰ ਗੈਂਗਸਟਰਾਂ ਖ਼ਿਲਾਫ਼ ਮੂਸੇਵਾਲਾ ਦੇ ਪਿਤਾ ਨੇ ਆਵਾਜ਼ ਬੁਲੰਦ ਕਰਨਾ ਬੰਦ ਨਹੀਂ ਕੀਤਾ ਤਾਂ ਮੂਸੇਵਾਲਾ ਦੀ ਤਰ੍ਹਾਂ ਹੀ ਪਿਤਾ ਦਾ ਵੀ ਕਤਲ ਕਰ ਦਿੱਤਾ ਜਾਵੇਗਾ।

ਗੈਂਗਸਟਰਾਂ ਨੇ ਮੇਲ ਰਾਹੀ ਦਿੱਤੀ ਸੀ ਧਮਕੀ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ (Father of Punjabi singer Sidhu Moosewala) ਬਲਕੌਰ ਸਿੰਘ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਰਅਸਲ ਇੱਕ ਵਾਰ ਫਿਰ ਸਿੱਧੂ ਦੇ ਪਿਤਾ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਵਾਰ ਗੈਂਗਸਟਰਾਂ ਨੇ ਧਮਕੀ ਫੇਸਬੁੱਕ ਪੋਸਟ ਰਾਹੀਂ ਨਹੀਂ ਸਗੋਂ ਮੇਲ ਰਾਹੀਂ ਦਿੱਤੀ ਸੀ।

ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀ:ਗੈਂਗਸਟਰਾਂ ਨੇ ਮੇਲ ਵਿੱਚ ਲਿਖਿਆ ਸੀ ਕਿ 'ਜੇਕਰ ਬੁੱਢਾ ਨਾ ਸੁਧਰਿਆ ਤਾਂ ਤੇਰੀ ਹਾਲਤ ਤੇਰੇ ਪੁੱਤਰ ਨਾਲੋਂ ਵੀ ਮਾੜੀ ਹੋਵੇਗੀ'। ਮੇਲ ਵਿੱਚ ਅੱਗੇ ਲਿਖਿਆ ਕਿ 'ਤੁਹਾਡੇ ਕਾਰਨ ਹੀ ਮਨੂੰ ਅਤੇ ਜਗਰੂਪ ਰੂਪਾ ਦਾ ਐਨਕਾਊਂਟਰ ਹੋਇਆ ਹੈ, ਤੁਹਾਡੀ ਵਾਰ-ਵਾਰ ਸ਼ਿਕਾਇਤ ਕਰਨ ਕਾਰਨ ਇਹ ਸਭ ਹੋਇਆ ਹੈ।

29 ਮਈ ਨੂੰ ਮੂਸੇਵਾਲਾ ਦਾ ਕਤਲ:ਜ਼ਿਕਰਯੋਗ ਹੈ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿਚ ਸਿੱਧੂ ਮੂਸੇ ਵਾਲਾ ਜਦੋਂ ਆਪਣੀ ਥਾਰ ਗੱਡੀ ਦੇ ਵਿੱਚ ਦੋ ਦੋਸਤਾਂ ਦੇ ਨਾਲ ਜਾ ਰਿਹਾ ਸੀ ਤਾਂ ਉਸਦਾ ਪਿੱਛਾ ਕਰਦੀ ਆ ਰਹੀ ਬਲੈਰੋ ਅਤੇ ਕੋਰੋਲਾ ਗੱਡੀ ਨੇ ਘੇਰ ਕੇ 5:15 ਵਜੇ ਸਿੱਧੂ ਮੂਸੇ ਵਾਲਾ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ:ਖੇਡ ਸਟੇਡੀਅਮ ਵਾਲੀ ਵਿਵਾਦਿਤ ਜਗ੍ਹਾ ਉੱਤੇ ਚੱਲੀਆਂ ਗੋਲੀਆਂ, ਨੌਜਵਾਨਾਂ ਨੇ ਭੱਜ ਕੇ ਬਚਾਈ ਜਾਨ

Last Updated : Sep 7, 2022, 12:41 PM IST

ABOUT THE AUTHOR

...view details