ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਲਗਾਤਾਰ ਕਿਸਾਨ ਹਿੱਸਾ ਲੈ ਰਹੇ ਹਨ। ਸਰਦੀ ਦੀਆਂ ਰਾਤਾਂ ਵਿੱਚ ਵੀ ਕਿਸਾਨਾਂ ਲਈ ਅੰਦੋਲਨ ਜਾਰੀ ਰੱਖਿਆ ਤੇ ਜਿਵੇਂ ਹੀ ਗਰਮੀ ਸ਼ੁਰੂ ਹੋ ਰਹੀ ਹੈ ਤਾਂ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਨੂੰ ਗਰਮੀ ਦੇ ਲਈ ਤਿਆਰ ਕੀਤਾ ਹੈ।
ਇਨ੍ਹਾਂ ਟਰਾਲੀਆਂ ਵਿੱਚ ਹਰ ਸੁਵਿਧਾ ਉਪਲੱਬਧ ਹੈ ਤਾਂ ਕਿ ਕਿਸਾਨਾਂ ਨੂੰ ਗਰਮੀ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣੇ ਨਾ ਕਰਨਾ ਪਵੇ। ਪਿੰਡ ਬੁਰਜ ਢਿੱਲਵਾਂ ਦੇ ਕਿਸਾਨਾਂ ਨੇ ਟਰਾਲੀ ਤਿਆਰ ਕੀਤੀ ਹੈ, ਜਿਸ ਵਿੱਚ ਹਰ ਸੁਵਿਧਾ ਉਪਲੱਬਧ ਹੈ, ਪਾਣੀ, ਪੱਖੇ ਸੌਣ ਦੇ ਲਈ ਗਧਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਟਰਾਲੀ ਵਿੱਚ ਇੱਕ ਸਮੇਂ 30 ਕਿਸਾਨ ਆਰਾਮ ਕਰ ਸਕਦੇ ਹਨ।
ਪਿੰਡ ਬੁਰਜ ਢਿੱਲਵਾਂ ਦੇ ਕਿਸਾਨ ਹਰਪ੍ਰੀਤ ਸਿੰਘ ਇੰਦਰਜੀਤ ਸਿੰਘ ਅਤੇ ਕੁਲਬੀਰ ਸਿੰਘ ਨੂੰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਵੀ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹਨ।