ਮਾਨਸਾ:ਪੰਜਾਬ ਵਿੱਚ ਖੁਦਕੁਸ਼ੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਰਜ਼ੇ ਦੇ ਬੋਝ ਅਤੇ ਫ਼ਸਲ ਖਰਾਬ ਹੋ ਜਾਣ ਕਾਰਨ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੇਜ਼ਮੀਨੇ 37 ਸਾਲ ਦੇ ਅਮਰੀਕ ਸਿੰਘ ਕਿਸਾਨ ਵੱਲੋਂ (farmer committed suicide) ਆਪਣੇ ਖੇਤ ਵਿੱਚ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਪਿਛਲੇ ਕਈ ਸਾਲਾਂ ਤੋਂ ਠੇਕੇ ਉੱਤੇ ਜ਼ਮੀਨ ਲੈ ਕੇ ਵਾਹੀ ਕਰ ਰਿਹਾ ਸੀ। ਪਿਛਲੇ ਸਾਲ ਵੀ ਉਸ ਵੱਲੋਂ 8 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਨਰਮੇ ਦੀ ਬਿਜਾਈ ਕੀਤੀ ਗਈ ਸੀ, ਪਰ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਖ਼ਰਾਬ ਹੋ ਗਈ। ਇਸ ਸਾਲ ਵੀ ਉਸ ਵੱਲੋਂ ਚਾਰ ਏਕੜ ਜ਼ਮੀਨ ਦੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ, ਪਰ ਨਰਮੇ ਦੀ ਫਸਲ ਇਸ ਸਾਲ ਵੀ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋ ਗਈ।
ਮ੍ਰਿਤਕ ਅਮਰੀਕ ਸਿੰਘ ਦਿਨੋਂ ਦਿਨ ਕਰਜ਼ਾਈ ਹੁੰਦਾ (Troubled by debt) ਗਿਆ ਅਤੇ ਹੁਣ ਉਸ ਦੇ ਸਿਰ 6 ਲੱਖ ਰੁਪਏ ਕਰਜ਼ੇ ਦੀ ਪੰਡ ਦਾ ਬੋਝ ਵਧ ਗਿਆ ਜਿਸ ਕਾਰਨ ਪ੍ਰੇਸ਼ਾਨ ਅਮਰੀਕ ਸਿੰਘ ਵੱਲੋਂ ਆਪਣੇ ਖੇਤ ਦੇ ਵਿਚ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।