ਮਾਨਸਾ: ਕੋਰੋਨਾ ਵਾਇਰਸ ਦੇ ਕਾਰਨ ਬੇਰੁਜ਼ਗਾਰ ਹੋ ਚੁੱਕੇ ਨੌਜਵਾਨਾਂ ਨੂੰ ਹੁਣ ਰੁਜ਼ਗਾਰ ਦਫ਼ਤਰ ਰੁਜ਼ਗਾਰ ਮੁਹੱਈਆ ਕਰਵਾਏਗਾ। ਪੰਜਾਬ ਸਰਕਾਰ ਵੱਲੋਂ ਇੱਕ ਐਪ ਲਾਂਚ ਕੀਤੀ ਗਈ ਹੈ ਜਿਸ ਰਾਹੀਂ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੇ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇੰਡਸਟਰੀ ਮਾਲਕ ਦੀ ਲੇਬਰ ਦੀ ਜ਼ਰੂਰਤ ਅਨੁਸਾਰ ਰੁਜ਼ਗਾਰ ਦਫ਼ਤਰ ਤੋਂ ਡਿਮਾਂਡ ਕਰ ਸਕਦੇ ਹਨ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੀਸੀਆਰਡਾਟਕਾਮ ਦੇ ਰਾਹੀਂ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇ ਲਈ ਬੇਰੁਜ਼ਗਾਰ ਨੌਜਵਾਨ ਅਤੇ ਕਾਰੋਬਾਰ ਦੇ ਲਈ ਘਰ-ਘਰ ਰੁਜ਼ਗਾਰ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਐਪ ਲਾਂਚ ਕੀਤੀ ਗਈ ਹੈ। ਕੋਈ ਵੀ ਉਸ ਐਪ ਰਾਹੀਂ ਰੁਜ਼ਗਾਰ ਲੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਬੇਰੁਜ਼ਗਾਰ ਨੌਜਵਾਨ ਇਸ ਲਿੰਕ ਉੱਤੇ ਵਿਜ਼ਿਟ ਕਰ ਸਕਦਾ ਹੈ ਅਤੇ ਆਪਣੀ ਡਿਟੇਲ ਭਰ ਸਕਦਾ ਹੈ ਜਿਸ ਦੀ ਡਿਟੇਲ ਉਨ੍ਹਾਂ ਕੋਲ ਮਾਨਸਾ ਜ਼ਿਲ੍ਹੇ ਦੀ ਮਿਲ ਜਾਵੇਗੀ ਅਤੇ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਕੰਮ ਮੁਹੱਈਆ ਕਰਵਾਇਆ ਜਾਵੇਗਾ।