ਮਾਨਸਾ : ਬੀਤੇ ਦਿਨ ਮਾਨਸਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਵੱਖ-ਵੱਖ ਰਾਜਨੀਤਕ ਧਾਰਮਿਕ ਸਮਾਜਿਕ ਜਥੇਬੰਦੀਆਂ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਜਥੇਬੰਦੀਆਂ ਵੱਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ, "ਪੰਜਾਬ ਵਿੱਚ ਨਿੱਤ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਉਨ੍ਹਾਂ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿੱਤਾ ਕਿ ਜਦੋਂ ਤੱਕ ਸਰਕਾਰ ਨੇ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਜਥੇਬੰਦੀਆਂ ਵੱਲੋਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ 22 ਜਥੇਬੰਦੀਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।"