ਪੰਜਾਬ

punjab

ETV Bharat / state

ਅਣਪਛਾਤੇ ਵਿਅਕਤੀਆਂ ਵੱਲੋਂ ਮਾਂ ਪੁੱਤ ਦਾ ਬੇਰਹਮੀ ਨਾਲ ਕਤਲ

ਮਾਨਸਾ ਜਿਲ੍ਹੇ ਦੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿੰਡ ਮੂਸਾ ਵਿੱਚ ਅਣਪਛਾਤੇ ਵਿਆਕਤੀਆ ਵੱਲੋਂ ਮਾਂ ਪੁੱਤ ਦਾ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ।

ਅਣਪਛਾਤੇ ਵਿਅਕਤੀਆਂ ਵੱਲੋਂ ਮਾਂ ਪੁੱਤ ਦਾ ਬੇਰਹਮੀ ਨਾਲ ਕਤਲ
ਅਣਪਛਾਤੇ ਵਿਅਕਤੀਆਂ ਵੱਲੋਂ ਮਾਂ ਪੁੱਤ ਦਾ ਬੇਰਹਮੀ ਨਾਲ ਕਤਲ

By

Published : Jan 6, 2022, 4:21 PM IST

ਮਾਨਸਾ: ਪੰਜਾਬ ਵਿੱਚ ਲਗਾਤਾਰ ਅਣਸੁਖਾਵੀ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਮਾਨਸਾ ਜਿਲ੍ਹੇ ਦੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿੰਡ ਮੂਸਾ ਵਿੱਚੋਂ ਆਇਆ।

ਜਿੱਥੇ ਮਾਂ ਅਤੇ ਪੁੱਤ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਜਾਣਕਾਰੀ ਅਨੁਸਾਰ 2 ਦਿਨ ਤੋਂ ਹੋਏ ਕਤਲ ਦੇ ਵਿੱਚ ਵੀਰਵਾਰ ਨੂੰ ਜਦੋਂ ਘਰ ਦਾ ਗੇਟ ਖੋਲ੍ਹਿਆ ਗਿਆ ਤਾਂ ਦੇਖਿਆ ਕਿ ਮਾਂ ਅਤੇ ਪੁੱਤ ਦਾ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ ਅਤੇ ਸਿਰ ਧੜ ਤੋਂ ਅਲੱਗ ਕੀਤੇ ਕੀਤੇ ਹੋਏ ਸਨ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮਾਨਸਾ ਦੇ ਐੱਸ.ਐੱਸ.ਪੀ ਪਰਵੀਨ ਪਰਾਕ ਅਤੇ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਡਾਂਗ ਸਕਾਡ ਅਤੇ ਫਾਰੈਂਸਿਕ ਟੀਮ ਦੀ ਮਦਦ ਦੇ ਨਾਲ ਜਾਂਚ ਕਰ ਰਹੀ ਹੈ। ਬੇਰਹਿਮੀ ਦੇ ਨਾਲ ਹੋਏ ਕਤਲ ਦੇ ਪਿੱਛੇ ਨਿੱਜੀ ਰੰਜਿਸ਼ ਜਾਂ ਫਿਰ ਕੋਈ ਹੋਰ ਸੁਰਾਗ ਸਾਹਮਣੇ ਆਉਂਦੇ ਹਨ, ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।

ਅਣਪਛਾਤੇ ਵਿਅਕਤੀਆਂ ਵੱਲੋਂ ਮਾਂ ਪੁੱਤ ਦਾ ਬੇਰਹਮੀ ਨਾਲ ਕਤਲ

ਪਿੰਡ ਵਾਸੀਆਂ ਨੇ ਦੱਸਿਆ ਕਿ ਘਰ ਦੇ ਵਿੱਚ ਕੰਮ ਕਰਨ ਵਾਲੀ ਔਰਤ ਪਿਛਲੇ 2 ਦਿਨਾਂ ਤੋਂ ਇਨ੍ਹਾਂ ਦੇ ਘਰ ਦਾ ਬਾਹਰ ਖੜਕਾ ਰਹੀ ਸੀ, ਪਰ ਬਾਹਰ ਨਹੀਂ ਖੋਲ੍ਹਿਆ ਗਿਆ। ਪਰ ਜਦੋਂ ਵੀਰਵਾਰ ਨੂੰ ਉਨ੍ਹਾਂ ਹੋਰ ਮੁੰਡਿਆਂ ਨੂੰ ਬੁਲਾ ਕੇ ਦਰਵਾਜਾ ਖੁੱਲ੍ਹਵਾਇਆ ਤਾਂ ਦੇਖਿਆ ਕਿ ਮਾਂ ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕੀਤਾ ਹੋਇਆ ਸੀ। ਉਨ੍ਹਾਂ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਪੁਲਿਸ ਨੂੰ ਦਿੱਤੀ। ਪੁਲਿਸ ਤੁਰੰਤ ਪਹੁੰਚੀ, ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ, ਕਿ ਤੁਰੰਤ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਾਹਮਣੇ ਲਿਆਂਦਾ ਜਾਵੇ।

ਐੱਸ.ਐੱਸ.ਪੀ ਪਰਵੀਨ ਪਰਾਕ ਨੇ ਦੱਸਿਆ ਕਿ ਮੂਸਾ ਪਿੰਡ ਦੇ ਵਿੱਚ ਮਾਂ ਅਤੇ ਪੁੱਤ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਜਾਣਕਾਰੀ ਮਿਲੀ ਸੀ ਅਤੇ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:- Ludo game ਖੇਡਦੀ ਔਰਤ ਨੂੰ ਹੋਇਆ ਪਾਕਿਸਤਾਨੀ ਨੌਜਵਾਨ ਨਾਲ ਪਿਆਰ, ਕਰਨ ਲੱਗੀ ਸੀ ਇਹ ਕਾਰਾ

ABOUT THE AUTHOR

...view details