ਪੰਜਾਬ

punjab

ETV Bharat / state

ਮਾਨਸਾ: ਸਿਵਲ ਹਸਪਤਾਲ ਰਿਸ਼ਵਤ ਮਾਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, 9 ਖ਼ਿਲਾਫ਼ ਮਾਮਲਾ ਦਰਜ - ਮਾਨਸਾ ਸੀਨੀਅਰ ਮੈਡੀਕਲ ਅਫ਼ਸਰ

ਵਿਜੀਲੈਂਜ ਵਿਭਾਗ ਵੱਲੋਂ 16 ਜੂਨ ਨੂੰ ਦਰਜ ਕੀਤੇ ਰਿਸ਼ਵਤਖ਼ੋਰੀ ਮਾਮਲੇ ਦੀਆਂ ਪਰਤਾ ਖੁੱਲ੍ਹ ਰਹੀਆਂ ਹਨ। ਇਸ ਤਹਿਤ 9 ਮੈਡੀਕਲ ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 7 ਨੂੰ ਕਾਬੂ ਕਰ ਲਿਆ ਗਿਆ ਹੈ ਅਤੇ 2 ਫਰਾਰ ਹਨ।

vigilance department caught 7 medical employees in bribe case
ਮਾਨਸਾ: ਸਿਵਲ ਹਸਪਤਾਲ ਰਿਸ਼ਵਤ ਮਾਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ, 9 ਖ਼ਿਲਾਫ਼ ਮਾਮਲਾ ਦਰਜ

By

Published : Jul 11, 2020, 1:44 PM IST

ਮਾਨਸਾ: ਸਿਵਲ ਹਸਪਤਾਲ ਵਿੱਚ ਰਿਸ਼ਵਤਖੋਰੀ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿਵਲ ਹਸਪਤਾਲ ਵਿੱਚ ਮੋਟੀ ਰਿਸ਼ਵਤ ਵਸੂਲ ਕਰਕੇ ਫਰਜ਼ੀ ਡੋਪ ਟੈਸਟ, ਫਰਜ਼ੀ ਅੰਗਹੀਣ ਸਰਟੀਫਿਕੇਟ, ਐਸਐਲਆਰ ਨੂੰ ਬਦਲਣ ਦੇ ਦੋਸ਼ ਤਹਿਤ ਵਿਜੀਲੈਂਸ ਵਿਭਾਗ ਦੀ ਟੀਮ ਨੇ ਹਸਪਤਾਲ ਦੇ ਸਰਕਾਰੀ ਕਰਮਚਾਰੀਆਂ ਸਮੇਤ ਪ੍ਰਾਈਵੇਟ ਕਰਮਚਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਜ ਵਿਭਾਗ ਦੇ ਐਸਐਸਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਸ ਮਾਮਲੇ ਵਿੱਚ 9 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅਸ਼ੋਕ ਕੁਮਾਰ ਸਮੇਤ ਹੁਣ ਤੱਕ 7 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ ਅਤੇ 2 ਵਿਅਕਤੀ ਫਰਾਰ ਹਨ। ਉਨ੍ਹਾਂ ਕਿਹਾ ਕਿ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਪਿਓ ਤੇ ਪੁੱਤ ਉੱਤੇ ਕਹਿਰ ਬਣ ਕੇ ਆਇਆ ਮੀਂਹ, ਕਰੰਟ ਲੱਗਣ ਕਾਰਨ ਹੋਈ ਮੌਤ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਹੋਰ ਵੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿਵੇਂ-ਜਿਵੇਂ ਹੋਰ ਮਾਮਲੇ ਸਾਹਮਣੇ ਆਉਣਗੇ, ਉਨ੍ਹਾਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਇੱਕ ਨਿੱਜੀ ਮੈਡੀਕਲ ਸਟੋਰ ਦਾ ਵੀ ਨਾਂਅ ਆਇਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵੱਲੋਂ ਪਿਛਲੇ ਕਈ ਸਾਲਾਂ ਤੋਂ ਇੱਕ ਹੀ ਮੈਡੀਕਲ ਸਟੋਰ ਤੋਂ ਦਵਾਈਆਂ ਲਈਆਂ ਜਾ ਰਹੀਆਂ ਹਨ।

ABOUT THE AUTHOR

...view details