ਪੰਜਾਬ

punjab

ETV Bharat / state

ਕੱਟੇ ਗਏ ਰਾਸ਼ਨ ਕਾਰਡਾਂ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਦਾ ਧਰਨਾ - ਬਰਨਾਲਾ

ਕਸਬਾ ਜੋਗਾ ਦੇ ਵਿੱਚ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਵਾਉਣ ਦੇ ਲਈ ਨਗਰ ਪੰਚਾਇਤ ਜੋਗਾ ਅਤੇ ਪਿੰਡ ਵਾਸੀਆਂ ਵੱਲੋਂ ਫੂਡ ਸਪਲਾਈ ਦਫਤਰ ਬਾਹਰ ਰੋਡ ਜਾਮ ਕੀਤਾ ਗਿਆ ਹੈ।

ਕੱਟੇ ਗਏ ਰਾਸ਼ਨ ਕਾਰਡਾਂ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਦਾ ਧਰਨਾ
ਕੱਟੇ ਗਏ ਰਾਸ਼ਨ ਕਾਰਡਾਂ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਦਾ ਧਰਨਾ

By

Published : Aug 20, 2021, 2:47 PM IST

ਮਾਨਸਾ:ਕਸਬਾ ਜੋਗਾ ਦੇ ਵਿੱਚ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਵਾਉਣ ਦੇ ਲਈ ਨਗਰ ਪੰਚਾਇਤ ਜੋਗਾ ਅਤੇ ਪਿੰਡ ਵਾਸੀਆਂ ਵੱਲੋਂ ਫੂਡ ਸਪਲਾਈ ਦਫ਼ਤਰ ਬਾਹਰ ਰੋਡ ਜਾਮ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਨੇ ਕਿਹਾ, ਕਿ 228 ਜ਼ਰੂਰਤਮੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ। ਜਿਨ੍ਹਾਂ ਨੂੰ ਬਹਾਲ ਕਰਵਾਉਣ ਦੇ ਲਈ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਵੀ ਦੱਸਿਆ ਗਿਆ ਸੀ, ਪਰ ਇਨ੍ਹਾਂ ਕਾਰਡਾਂ ਨੂੰ ਬਹਾਲ ਕਰਨ ਦੇ ਲਈ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ। ਜਿਸ ਕਰਕੇ ਉਨ੍ਹਾਂ ਨੇ ਧਰਨਾ ਦਿੱਤਾ ਹੈ।

ਕੱਟੇ ਗਏ ਰਾਸ਼ਨ ਕਾਰਡਾਂ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਦਾ ਧਰਨਾ
ਉਨ੍ਹਾਂ ਨੇ ਕਿਹਾ, ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਕਈ ਵਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ, ਪਰ ਇਨ੍ਹਾਂ ਕਾਰਡਾਂ ਨੂੰ ਬਹਾਲ ਕਰਵਾਉਣ ਦੇ ਲਈ ਫੂਡ ਸਪਲਾਈ ਅਫ਼ਸਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਹੁਣ ਉਹ ਪਿਛਲੇ ਤਿੰਨ ਦਿਨਾਂ ਤੋਂ ਦਫ਼ਤਰ ਬਾਹਰ ਧਰਨਾ ਦੇ ਰਹੀ ਸੀ, ਤੇ ਅੱਜ ਮਜ਼ਬੂਰੀ ਬਸ ਜ਼ਰੂਰਤਮੰਦ ਪਰਿਵਾਰਾਂ ਨੂੰ ਲੈ ਕੇ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਦੇ ਬਾਹਰ ਰੋਡ ਜਾਮ ਕੀਤਾ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਗਿਆ, ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਮੰਗਾਂ ਨਾ ਮੰਗਣ ‘ਤੇ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਬਠਿੰਡਾ, ਪਟਿਆਲਾ, ਮਾਨਸਾ ਤੇ ਬਰਨਾਲਾ ਰੋਡ ਨੂੰ ਜਾਮ ਕਰਨ ਦੀ ਚਿੰਤਵਾਨੀ ਦਿੱਤੀ ਹੈ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਸਹਿਯੋਗ ਦੇਣ ਦੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ: ਮੁਲਾਜ਼ਮਾਂ ਨੇ ਪੇ ਕਮਿਸ਼ਨ ਨੂੰ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ABOUT THE AUTHOR

...view details