ਮਾਨਸਾ: ਜ਼ਿਲ੍ਹੇ ਵਿੱਚ ਟਰੱਕ ਅਪਰੇਟਰਾਂ ਦਾ ਲਿਫਟਿੰਗ ਲਈ ਸਮਝੌਤਾ ਨਾ ਹੋਣ ਕਾਰਨ ਦਰਜਨਾਂ ਅਨਾਜ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਨਹੀਂ ਹੋ ਰਹੀ ਜਿਸ ਦੇ ਚੱਲਦੇ ਦਾਣਾ ਮੰਡੀਆਂ ਵਿੱਚ ਕਣਕ ਦੀ ਬੋਰੀਆਂ ਦੇ ਢੇਰ ਲੱਗ ਗਏ ਹਨ। ਜਿੱਥੇ ਇੱਕ ਪਾਸੇ ਅਨਾਜ ਮੰਡੀਆਂ ਭਰੀਆਂ ਪਈਆਂ ਹਨ ਅਤੇ ਦੂਜੇ ਪਾਸੇ ਫੂਡ ਸਪਲਾਈ ਵਿਭਾਗ ਵੱਲੋਂ ਜਲਦ ਹੀ ਲਿਫਟਿੰਗ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ।
ਮਾਨਸਾ ਵਿੱਚ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦੀ ਚਿੰਤਾ ਵਧਦੀ ਜਾ ਰਹੀ ਹੈ ਕਿਉਂਕਿ ਟਰੱਕ ਅਪਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਲਈ ਘੱਟ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਦਾ ਖਰਚਾ ਵੱਧ ਜਾਵੇਗਾ। ਇਸ ਲਈ ਉਨ੍ਹਾਂ ਵੱਲੋਂ ਅਜੇ ਤੱਕ ਲਿਫਟਿੰਗ ਨਹੀਂ ਕੀਤੀ ਗਈ ਹੈ। ਟਰੱਕ ਆਪਰੇਟਰਾਂ ਦਾ ਕਹਿਣੈ ਕਿ ਸਾਰੇ ਠੇਕੇਦਾਰਾਂ ਦੇ ਟੈਂਡਰ ਰੱਦ ਕਰਕੇ ਟਰੱਕ ਯੂਨੀਅਨਾਂ ਨੂੰ ਦਿੱਤੇ ਜਾਣ।