ਪੰਜਾਬ

punjab

By

Published : Apr 1, 2022, 6:43 PM IST

ETV Bharat / state

ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਮਾਨਸਾ ਮੰਡੀ ਵਿੱਚ ਨਹੀਂ ਪਹੁੰਚੀ ਕਣਕ

1 ਅਪ੍ਰੈਲ ਤੋਂ ਪੰਜਾਬ 'ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਮਾਨਸਾ ਦੀ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਨਹੀਂ ਹੋਈ। ਉੱਥੇ ਹੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਕਿਸਾਨਾਂ ਨੇ ਪੋਲ ਖੋਲ੍ਹ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਜੇ ਤੱਕ ਮੰਡੀਆਂ ਦੇ 'ਚ ਸਾਫ ਸਫਾਈ ਦਾ ਕੋਈ ਵੀ ਪ੍ਰਬੰਧ ਨਹੀਂ ਅਤੇ ਨਾ ਹੀ ਕੋਈ ਹੋਰ ਇੰਤਜ਼ਾਮ ਕੀਤੇ ਗਏ ਹਨ।

ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਮਾਨਸਾ ਮੰਡੀ ਵਿੱਚ ਨਹੀਂ ਪਹੁੰਚੀ ਕਣਕ
ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਮਾਨਸਾ ਮੰਡੀ ਵਿੱਚ ਨਹੀਂ ਪਹੁੰਚੀ ਕਣਕ

ਮਾਨਸਾ: ਅੱਜ 1 ਅਪ੍ਰੈਲ ਤੋਂ ਪੰਜਾਬ 'ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਮਾਨਸਾ ਦੀ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਨਹੀਂ ਹੋਈ। ਉੱਥੇ ਹੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਕਿਸਾਨਾਂ ਨੇ ਪੋਲ ਖੋਲ੍ਹ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਜੇ ਤੱਕ ਮੰਡੀਆਂ ਦੇ 'ਚ ਸਾਫ ਸਫਾਈ ਦਾ ਕੋਈ ਵੀ ਪ੍ਰਬੰਧ ਨਹੀਂ ਅਤੇ ਨਾ ਹੀ ਕੋਈ ਹੋਰ ਇੰਤਜ਼ਾਮ ਕੀਤੇ ਗਏ ਹਨ।

ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪੰਜਾਬ ਆਗੂ ਬੋਘ ਸਿੰਘ ਮਾਨਸਾ ਅਤੇ ਸੁਖਚਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਮਾਨਸਾ ਦੀ ਅਨਾਜ ਮੰਡੀ 'ਚ ਬੇਸ਼ੱਕ ਕਣਕ ਦੀ ਆਮਦ ਨਹੀਂ ਹੋਈ ਪਰ ਮੰਡੀ ਵਿੱਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਫਾਈ ਦਾ ਬੁਰਾ ਹਾਲ ਹੈ। ਇਸ ਤੋਂ ਇਲਾਵਾ ਮੰਡੀ ਦੇ ਵਿੱਚ ਅਜੇ ਤੱਕ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵਿਭਾਗ ਸੁਚੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਵੱਡੀ ਕਿੱਲਤ ਰਹੇਗੀ ਅਤੇ ਕਿਸਾਨਾਂ ਦੇ ਬੈਠਣ ਲਈ ਛਾਂ ਦਾ ਪ੍ਰਬੰਧ ਵੀ ਨਹੀਂ ਹੈ ਅਤੇ ਸ਼ੈੱਡਾਂ ਦੇ ਥੱਲੇ ਨਰਮਾ ਅਤੇ ਸਰ੍ਹੋਂ ਦੀ ਫਸਲ ਰੱਖੀ ਵੀ ਹੈ।

ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਮਾਨਸਾ ਮੰਡੀ ਵਿੱਚ ਨਹੀਂ ਪਹੁੰਚੀ ਕਣਕ

ਜਦਕਿ ਕਿਸਾਨਾਂ ਲਈ ਕਿਤੇ ਕੋਈ ਪ੍ਰਬੰਧ ਨਜ਼ਰ ਨਹੀਂ ਆ ਰਹੇ ਹਨ ਉਨ੍ਹਾਂ ਪੰਜਾਬ ਦੀ ਨਵੀਂ ਚੁਣੀ ਗਈ ਆਮ ਆਦਮੀ ਪਾਰਟੀ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੀਆਂ ਸਰਕਾਰਾਂ ਵਾਂਗ ਕਿਸਾਨਾਂ ਨੂੰ ਧਰਨੇ ਲਾ ਕੇ ਆਪਣੀ ਫ਼ਸਲ ਦੀ ਖ਼ਰੀਦ ਨਾ ਕਰਵਾਉਣੀ ਪਵੇ। ਸਮੇਂ ਸਿਰ ਕਣਕ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ ਪੇਮੈਂਟ ਕੀਤੀ ਜਾਵੇ ਤਾਂ ਕਿ ਕਿਸਾਨਾਂ ਦੀ ਖੱਜਲ ਖੁਆਰੀ ਨਾ ਹੋਵੇ।

ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਜਿਲ੍ਹਾ ਮਾਨਸਾ 'ਚ ਹੁਣ ਤੱਕ ਕਣਕ ਦੀ ਖਰੀਦ ਲਈ 117 ਮੰਡੀਆਂ ਨੋਟੀਫਾਈ ਹੋ ਚੁੱਕੀਆਂ ਹਨ। ਇਨ੍ਹਾਂ 117 ਮਰੀਜ਼ਾਂ ਦੇ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਦੀ ਖ਼ਰੀਦ ਸਬੰਧੀ ਵਿਭਾਗੀ ਵੰਡ ਕੀਤੀ ਜਾ ਚੁੱਕੀ ਹੈ।

ਪਿਛਲੇ ਸਾਲ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਦੇ ਵਿੱਚ 6 ਲੱਖ 37 ਐਮ ਟੀ ਦੇ ਕਰੀਬ ਕਣਕ ਦੀ ਆਮਦ ਹੋਈ ਸੀ ਇਸ ਵਾਰ ਮਾਨਸਾ ਜ਼ਿਲ੍ਹੇ ਦੇ 'ਚ 6 ਲੱਖ 50 ਹਜ਼ਾਰ ਐਮਟੀ ਕਣਕ ਦੀ ਆਮਦ ਹੋਵੇਗੀ। ਸਾਫ਼ ਸਫ਼ਾਈ ਦਾ ਕੰਮ ਵੀ ਮੰਡੀਆਂ ਦੇ ਵਿੱਚ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਇਸ ਤੋਂ ਇਲਾਵਾ ਬਾਰਦਾਨੇ ਦਾ ਪ੍ਰਬੰਧ ਵੀ ਸਬੰਧਤ ਏਜੰਸੀਆਂ ਵੱਲੋਂ ਕਰ ਲਿਆ ਗਿਆ ਹੈ।

ਕਣਕ ਦੀ ਖਰੀਦ ਸਮੇਂ ਛਾਂ ਪਾਣੀ ਬਿਜਲੀ ਆਦਿ ਦੇ ਮੰਡੀਆਂ ਵਿੱਚ ਪੂਰੇ ਪ੍ਰਬੰਧ ਹਨ ਮੰਡੀਆਂ ਦੇ 'ਚ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹਾ ਮੰਡੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਨਿਰਧਾਰਤ ਨਮੀ ਦੀ ਮਾਤਰਾ ਅਨੁਸਾਰ ਹੀ ਮੰਡੀ ਦੇ 'ਚ ਲੈ ਕੇ ਆਉਣ ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਲੈਡਮੈਪਿੰਗ ਦਾ ਕੰਮ ਪੰਜਾਬ ਮੰਡੀ ਬੋਰਡ ਦੇ ਪੋਰਟਲ ਦੇ ਉੱਪਰ ਹੈ।

ਇਸ ਦੇ ਤਹਿਤ ਹੀ ਕੰਮ ਕੀਤਾ ਜਾਵੇ ਪ੍ਰਾਈਵੇਟ ਗੁਦਾਮਾਂ ਵੱਲੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਨਾਫਾ ਦੇਣ ਸਬੰਧੀ ਜਦੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ।

ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀ ਵਿਚ ਹੀ ਲੈ ਕੇ ਆਉਣ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸੇ ਵੀ ਪ੍ਰਾਈਵੇਟ ਡੀਲਰ ਕੋਲ ਕਣਕ ਖ਼ਰੀਦਣ ਦਾ ਪਰਮਿਟ ਨਹੀਂ ਹੈ ਅਤੇ ਮਾਰਕੀਟ ਕਮੇਟੀ ਦੇ ਅਧੀਨ ਹੀ ਕਣਕ ਖਰੀਦੀ ਜਾਵੇਗੀ

ਇਹ ਵੀ ਪੜ੍ਹੋ :-ਕਣਕ ਖ਼ਰੀਦ ਦੇ ਪਹਿਲੇ ਦਿਨ ਮੰਡੀਆਂ ਵਿਚ ਨਹੀਂ ਪਹੁੰਚੀ ਕਣਕ

ABOUT THE AUTHOR

...view details