ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਜਾਰੀ ਹੈ। ਮਾਨਸਾ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਦਫਤਰ ਵਿਖੇ ਵਰਕਰਾਂ ਦੇ ਨਾਲ ਮੀਟਿੰਗ ਕਰਨ ਆਏ ਸਨ ਜਿਸ ਦੇ ਚੱਲਦਿਆਂ ਸੈਂਕੜਿਆਂ ਦੀ ਤਾਦਾਦ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਕਿ ਕਿਸਾਨ ਉਨ੍ਹਾਂ ਦਾ ਵਿਰੋਧ ਨਾ ਕਰ ਸਕਣ।
ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਕਿਉਂ ਸਤਾ ਰਿਹਾ ਹੈ ਇਹ ਡਰ ? ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੀ ਪੰਜਾਬ ਭਰ ਦੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਦਿਨੀਂ ਬਿਕਰਮ ਮਜੀਠੀਆ ਦਾ ਵੀ ਗੁਰਦਾਸਪੁਰ ਦੇ ਵਿਚ ਵਿਰੋਧ ਕੀਤਾ ਗਿਆ ਸੀ।
ਮਾਨਸਾ ਵਿਖੇ ਪਿਛਲੇ ਦਿਨੀਂ ਦੀ ਫੇਰੀ ਦੌਰਾਨ ਹਰਸਿਮਰਤ ਬਾਦਲ ਦਾ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਸੂਬੇ ਦੇ ਵਿੱਚ ਸਿਆਸੀ ਆਗੂਆਂ ਦੀ ਸੁਰੱਖਿਆ ਦੇ ਵਿੱਚ ਪੁਲਿਸ ਮੁਲਾਜ਼ਮ ਸਵੇਰ ਤੋਂ ਹੀ ਸੈਂਕੜਿਆਂ ਦੀ ਤਾਦਾਦ ਵਿੱਚ ਖੜ੍ਹੇ ਰਹਿੰਦੇ ਹਨ ਤਾਂ ਕਿ ਕਿਸਾਨ ਵਿਰੋਧ ਨਾ ਕਰਨ ਅਤੇ ਉਨ੍ਹਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਦੇ ਵਿੱਚ ਆਉਣ ਵਾਲੇ ਸਮੇਂ ਦੇ ਵਿੱਚ ਸਿਆਸੀ ਆਗੂਆਂ ਦਾ ਮੁਸ਼ਕਿਲਾਂ ਹੋਰ ਵੀ ਵਧਦੀਆਂ ਵਿਖਾਈ ਦੇ ਰਹੀਆਂ ਹਨ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਦੇ ਕਾਫਲੇ ਦਾ ਵਿਰੋਧ, ਹੋਈ ਪੱਥਰਬਾਜ਼ੀ, ਕਈ ਪੁਲਿਸ ਮੁਲਾਜ਼ਮ ਜ਼ਖਮੀ