ਪੰਜਾਬ

punjab

ETV Bharat / state

ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨੇ ਪਿੰਡਾਂ ਦੇ ਰਸਤਿਆਂ 'ਚ ਲਾਏ ਧਰਨੇ

ਖੇਤੀ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਨੇ ਅਕਾਲੀ-ਭਾਜਪਾ ਆਗੂਆਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਪਿੰਡਾਂ ਦੇ ਰਸਤਿਆਂ 'ਤੇ ਧਰਨੇ ਲਾਏ ਜਾ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀ ਆਰਡੀਨੈਂਸ ਰੱਦ ਕੀਤੇ ਜਾਣ। ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਜਾਰੀ ਰਹੇਗਾ।

ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨੇ ਪਿੰਡਾਂ ਦੇ ਰਸਤਿਆਂ 'ਚ ਲਾਏ ਧਰਨੇ
ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨੇ ਪਿੰਡਾਂ ਦੇ ਰਸਤਿਆਂ 'ਚ ਲਾਏ ਧਰਨੇ

By

Published : Aug 25, 2020, 7:36 PM IST

ਮਾਨਸਾ: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਵਿਰੁੱਧ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਅਕਾਲੀ-ਭਾਜਪਾ ਆਗੂਆਂ ਦਾ ਵਿਰੋਧ ਅਰੰਭ ਦਿੱਤਾ ਹੈ। ਸੂਬੇ ਭਰ ਵਿੱਚ ਕਿਸਾਨਾਂ ਨੇ ਪਿੰਡਾਂ ਵਿੱਚ ਅਕਾਲੀ-ਭਾਜਪਾ ਆਗੂਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਂਦੇ ਪੋਸਟਰ ਲਗਾ ਦਿੱਤੇ ਹਨ। ਪਿੰਡਾਂ ਦੇ ਰਸਤਿਆਂ 'ਤੇ ਧਰਨੇ ਲਗਾ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨੇ ਪਿੰਡਾਂ ਦੇ ਰਸਤਿਆਂ 'ਚ ਲਾਏ ਧਰਨੇ

ਮਾਨਸਾ ਵਿਖੇ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪੰਜਾਬ ਦੇ 600 ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਨਾਕਾਬੰਦੀ ਧਰਨੇ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਵਿਰੁੱਧ ਇਹ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜੋ ਪੰਜ ਦਿਨ ਪਿੰਡਾਂ ਵਿੱਚ ਲਗਾਤਾਰ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਪਿੰਡਾਂ ਵਿੱਚ ਅਕਾਲੀ-ਭਾਜਪਾ ਦੇ ਐਮਐਲਏ, ਐਮਪੀ ਅਤੇ ਮੰਤਰੀਆਂ ਨੂੰ ਕਿਸੇ ਵੀ ਪਿੰਡ ਵਿੱਚ ਵੜ੍ਹਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ 'ਚ ਪੱਕੇ ਤੌਰ 'ਤੇ ਆਗੂਆਂ ਦਾ ਪਿੰਡਾਂ ਵਿੱਚ ਵੜਨਾ ਬੰਦ ਕਰ ਦਿੱਤਾ ਜਾਵੇਗਾ। ਇੱਕ ਕਿਸਾਨ ਔਰਤ ਨਸੀਬ ਕੌਰ ਨੇ ਕਿਹਾ ਕਿ ਕਿਸਾਨ ਔਰਤਾਂ ਵੀ ਮਰਦਾਂ ਨਾਲ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਧਰਨਿਆਂ ਦੌਰਾਨ ਸ਼ਮੂਲੀਅਤ ਕਰ ਰਹੀਆਂ ਹਨ। ਉਸਨੇ ਕਿਹਾ ਕਿ ਜਦ ਤੱਕ ਇਹ ਆਰਡੀਨੈਂਸ ਵਾਪਸ ਨਹੀਂ ਲਏ ਜਾਂਦੇ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀਆਂਂ ਰਹਿਣਗੀਆਂ।

ਕਿਸਾਨ ਗੁਰਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ, ਜਿਸ ਲਈ ਉਹ ਕੇਂਦਰ ਸਰਕਾਰ ਵਿਰੁੱਧ ਧਰਨੇ ਲਾਉਣ ਲਈ ਮਜਬੂਰ ਹਨ। ਜੇਕਰ ਸਰਕਾਰਾਂ ਨੇ ਇਹ ਆਰਡੀਨੈਂਸ ਵਾਪਸ ਨਾ ਲਏ ਤਾਂ ਉਹ ਆਉਣ ਵਾਲੇ ਦਿਨਾਂ ਤੋਂ ਸੜਕਾਂ ਉੱਪਰ ਵੀ ਆਉਣਗੇ ਤੇ ਕਿਸਾਨ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹਿਣਗੇ।

ABOUT THE AUTHOR

...view details