ਪੰਜਾਬ

punjab

ETV Bharat / state

ਟਾਈਮ ਮੈਗਜ਼ੀਨ ਦੇ ਕਵਰ ’ਤੇ ਛਪਣ ਵਾਲੀਆਂ ਔਰਤਾਂ ਨੇ ਧਰਨੇ ’ਚ ਕੀਤੀ ਸ਼ਮੂਲੀਅਤ - ਕਵਰ ਪੇਜ 'ਤੇ

ਅਮਰੀਕਾ ਦੇ ਟਾਈਮ ਮੈਗਜ਼ੀਨ ਦੇ ਕਵਰ ਪੇਜ ’ਤੇ ਛਪਣ ਵਾਲੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਦੀਆਂ ਔਰਤਾਂ ਅਭੀ ਅੱਜ ਮਾਨਸਾ ਵਿਖੇ ਧਰਨੇ ਵਿਚ ਸ਼ਾਮਿਲ ਹੋਈਆਂ।

ਤਸਵੀਰ
ਤਸਵੀਰ

By

Published : Mar 26, 2021, 8:24 PM IST

ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਪੰਜਾਬ ਭਰ ਵਿਚ ਭਰਪੂਰ ਸਮਰਥਨ ਮਿਲਿਆ ਅਮਰੀਕਾ ਦੇ ਟਾਈਮ ਮੈਗਜ਼ੀਨ ਦੇ ਕਵਰ ਪੇਜ ’ਤੇ ਛਪਣ ਵਾਲੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆਂ ਦੀਆਂ ਔਰਤਾਂ ਵੀ ਮਾਨਸਾ ਵਿਖੇ ਧਰਨੇ ਵਿਚ ਸ਼ਾਮਿਲ ਹੋਈਆਂ।

ਟਾਈਮ ਮੈਗਜ਼ੀਨ ਦੇ ਕਵਰ ’ਤੇ ਛਪਣ ਵਾਲੀਆਂ ਔਰਤਾਂ ਨੇ ਧਰਨੇ ’ਚ ਕੀਤੀ ਸ਼ਮੂਲੀਅਤ

ਇਸ ਮੌਕੇ ਉਨ੍ਹਾਂ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲਗਾਤਾਰ ਦਿੱਲੀ ਅੰਦੋਲਨ ਦੇ ਵਿਚ ਸ਼ਾਮਿਲ ਹੋ ਰਹੀਆਂ ਹਨ ਅਤੇ ਅਮਰੀਕਾ ਦੇ ਟਾਈਮ ਮੈਗਜ਼ੀਨ ਪੇਜ ਤੇ ਉਨ੍ਹਾਂ ਦੀ ਫੋਟੋ ਛਪਣੀ ਇੱਕ ਬਹੁਤ ਹੀ ਵੱਡੀ ਮਾਣ ਵਾਲੀ ਗੱਲ ਹੈ।

ਉਨ੍ਹਾਂ ਹੋਰ ਵੀ ਔਰਤਾਂ ਨੂੰ ਦਿੱਲੀ ਧਰਨੇ ਵਿੱਚ ਸਮੂਹ ਉਹ ਲਗਾਤਾਰ ਸ਼ਮੂਲੀਅਤ ਕਰਦੀਆਂ ਰਹਿਣਗੀਆਂ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਔਰਤਾਂ ਦੀ ਵੱਡੀ ’ਚ ਸ਼ਮੂਲੀਅਤ ਹੋਵੇਗੀ। ਇਸ ਮੌਕੇ ਉਨ੍ਹਾਂ ਹੋਰ ਵੀ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋਰਨਾਂ ਔਰਤਾਂ ਨੂੰ ਵੀ ਧਰਨੇ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕਰਵਾਇਆ ਜਾ ਸਕੇ।

ABOUT THE AUTHOR

...view details