ਮਾਨਸਾ: 08 ਮਾਰਚ ਨੂੰ ਔਰਤ ਦਿਵਸ ਮੌਕੇ ਦਿੱਲੀ ਚ ਕਿਸਾਨ ਮਜ਼ਦੂਰ ਔਰਤਾਂ ਦੀ ਵੱਡੀ ਸ਼ਮੂਲੀਅਤ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਚੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮਾਨਸਾ ਜਿਲ੍ਹੇ ਦੇ ਪਿੰਡ ਨੰਗਲ ਕਲਾਂ ਚੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ ਚ ਦਿੱਲੀ ਬਾਰਡਰ ਤੇ ਪਹੁੰਚਣ। ਤਾਂ ਕਿ ਕੇਂਦਰ ਕੋਲੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਇਹ ਵੀ ਪੜੋ: ਲੁਧਿਆਣਾ: ਸੀਵਰੇਜ ਦੀ ਗੰਦਗੀ ਤੇ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਲੋਕ, ਕੌਂਸਲਰ ਨੇ ਦੂਜੇ ਕੌਂਸਲਰ ਸਿਰ ਭੰਨਿਆ ਠੀਕਰਾਂ
ਕਿਸਾਨਾਂ ਦਾ ਸੰਘਰਸ਼ ਰਹੇਗਾ ਜਾਰੀ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ 08 ਮਾਰਚ ਨੂੰ ਔਰਤ ਦਿਵਸ ਮੌਕੇ ਦਿੱਲੀ ਵਿੱਚ ਕਿਸਾਨ ਮਜ਼ਦੂਰ ਔਰਤਾਂ ਦਾ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਜਿਸ ਨੂੰ ਸਫਲ ਬਣਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਚ ਕਿਸਾਨਾਂ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਗਿਆ ਹੈ ਕਿ ਖੇਤੀ ਕਾਨੂੰਨਾਂ ਨੂੰ ਜਦੋਂ ਤੱਕ ਕੇਂਦਰ ਸਰਕਾਰ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਬਾਰਡਰ ’ਤੇ ਮਨਾਇਆ ਜਾਵੇਗਾ ਔਰਤ ਦਿਵਸ
ਇਸ ਮੌਕੇ ਜ਼ਿਲ੍ਹਾ ਆਗੂ ਮੱਖਣ ਸਿੰਘ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਲਗਾਤਾਰ ਦਿੱਲੀ ਵਿੱਚ ਅੰਦੋਲਨ ਜਾਰੀ ਹੈ। ਉਨ੍ਹਾਂ ਕਿਹਾ ਕਿ 08 ਮਾਰਚ ਨੂੰ ਦਿੱਲੀ ਦੇ ਵਿੱਚ ਔਰਤ ਦਿਵਸ ਮਨਾਇਆ ਜਾਵੇਗਾ ਜਿਸ ਨੂੰ ਸਫਲ ਬਣਾਉਣ ਦੇ ਲਈ ਪਿੰਡਾਂ ਚੋਂ ਕਿਸਾਨ ਮਜ਼ਦੂਰ ਔਰਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਕਿ ਦਿੱਲੀ ਵਿਚ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਔਰਤਾਂ ਦੀ ਤਾਕਤ ਵੀ ਦਿਖਾਈ ਜਾਵੇ।