ਮਾਨਸਾ :ਵੱਧ ਰਹੀ ਮਹਿੰਗਾਈ ਕਾਰਨ ਮਜ਼ਦੂਰਾਂ ਵੱਲੋਂ ਆਪਣੀ ਮਜ਼ਦੂਰੀ ਵਧਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਅੱਜ ਮਾਨਸਾ ਵਿੱਚ "ਬਹੁਜਨ ਸਮਾਜ ਪਾਰਟੀ" ਦੀ ਅਗਵਾਈ ਵਿੱਚ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਮਜ਼ਦੂਰਾਂ ਦੀਆਂ ਕੀ ਮੰਗਾਂ ਹਨ... ਇਸ ਨੂੰ ਲੈ ਕੇ ਈ ਟੀਵੀ ਭਾਰਤ ਨਾਲ ਮਜ਼ਦੂਰ ਆਗੂ ਐਡਵੋਕੇਟ ਭੁਪਿੰਦਰ ਸਿੰਘ ਬੀਰਵਾਲ ਨੇ ਵਿਸ਼ੇਸ਼ ਗੱਲਬਾਤ ਕੀਤੀ ਹੈ। ਸੁਣੋ ਉਹਨਾਂ ਕੀ ਕਿਹਾ...
ਭੁਪਿੰਦਰ ਸਿੰਘ ਬੀਰਵਾਲ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਦੀ ਅਗਵਾਈ ਵਿੱਚ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦੇ ਬਾਹਰ 24 ਮਈ ਨੂੰ ਮਜ਼ਦੂਰ ਵੱਡੇ ਪੱਧਰ ਉੱਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨਗੇ।