ਮਾਨਸਾ: ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਕਾਰਨ ਮਜ਼ਦੂਰਾਂ ਵੱਲੋਂ ਆਪਣੀ ਮਜ਼ਦੂਰੀ ਵਧਾਉਣ ਦੇ ਲਈ ਸਰਕਾਰਾਂ ਦੇ ਖ਼ਿਲਾਫ਼ ਪ੍ਰਦਰਸ਼ਨ (Demonstrations against governments) ਕੀਤੇ ਜਾ ਰਹੇ ਹਨ। ਅੱਜ ਬੁਢਲਾਡਾ ਦੇ ਵਿੱਚ ਬਹੁਜਨ ਸਮਾਜ ਪਾਰਟੀ (Bahujan Samaj Party) ਦੀ ਅਗਵਾਈ ਵਿੱਚ ਮਜ਼ਦੂਰਾਂ ਵੱਲੋਂ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਕਿਸਾਨਾਂ (Farmers) ਦੇ ਹਿੱਤ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਮਜ਼ਦੂਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਮਜ਼ਦੂਰਾਂ ਦੇ ਹੱਕਾਂ ਦੀ ਸਰਕਾਰ ਨੇ ਗੱਲ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 20 ਮਈ ਨੂੰ ਭੀਖੀ ਅਤੇ 24 ਮਈ ਨੂੰ ਜ਼ਿਲ੍ਹਾ ਪੱਧਰ ‘ਤੇ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਮਾਨਸਾ (Deputy Commissioner Mansa) ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਵਾਲੇ ਫੈਸਲਾ ਦਾ ਵੀ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਝੋਨੇ ਦੀ ਫਸਲ ਲਗਾਕੇ ਕੇ ਕਿ ਕੁਝ ਪੈਸੇ ਕਮਾਉਣੇ ਸਨ, ਪਰ ਹੁਣ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ।