ਮਾਨਸਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖ਼ੁਦਕੁਸ਼ੀ ਮਾਮਲਿਆਂ 'ਤੇ ਠੱਲ ਪਾਉਣ ਲਈ ਕਿਸਾਨਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਮਾਨਸਾ ਦੇ ਪਿੰਡ ਕੋਟਧਰਮੂ ਵਿਖੇ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਖ਼ੁਦਕੁਸ਼ੀ ਕਰ ਲਈ ਹੈ।
ਨੌਜਵਾਨ ਕਿਸਾਨ ਦੀ ਪਛਾਣ 23 ਸਾਲਾ ਰਾਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਮ ਸਿੰਘ 2ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸ 'ਤੇ 4 ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਦੱਸਿਆ ਕਿ ਕੁੱਝ ਸਮੇਂ ਪਹਿਲਾਂ ਜ਼ਮੀਨ ਵੇਚ ਕੇ ਉਸ ਨੇ ਆਪਣੇ ਦੋ ਭੈਣਾਂ ਦਾ ਵਿਆਹ ਕਰ ਦਿੱਤਾ, ਪਰ ਕਿਸਾਨੀ ਲਈ ਲਿਆ ਗਿਆ ਕਰਜ਼ਾ ਨਾ ਉਤਾਰ ਸਕਣ ਕਾਰਨ ਉਹ ਪਰੇਸ਼ਾਨ ਰਹਿਣਾ ਲਗਾ। ਕਰਜ਼ਾ ਨਾ ਉਤਾਰਨ 'ਚ ਅਸਮਰਥ ਹੋਣ ਦੇ ਚਲਦੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਉਕਤ ਕਿਸਾਨ ਦੇ ਪਿਤਾ ਨੇ ਵੀ ਕਰਜ਼ੇ ਦੇ ਚਲਦੇ ਖ਼ੁਦਕੁਸ਼ੀ ਕੀਤੀ ਸੀ।