ਮਾਨਸਾ: ਆਰਥਿਕ ਮੰਦੀ ਚਲਦਿਆਂ ਸਿਰ 'ਤੇ ਚੜ੍ਹੇ ਕਰਜ਼ੇ ਨੂੰ ਮੋੜਨ ਤੋਂ ਅਸਮਰੱਥ ਸ਼ਹਿਰ ਦੇ ਇੱਕ ਫਰੂਟ ਵਿਕਰੇਤਾ ਵਾਲੇ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਸੂਚਨਾ ਹੈ। ਪੁਲਿਸ ਨੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਅਰੰਭ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਦੇਵਰਾਜ ਨੇ ਦੱਸਿਆ ਕਿ ਉਸ ਦਾ ਮੁੰਡਾ ਸੁਨੀਲ ਕੁਮਾਰ, ਜੋ 30 ਸਾਲ ਦਾ ਸੀ। ਉਹ ਸ਼ਹਿਰ ਵਿੱਚ ਫਰੂਟ ਵੇਚਣ ਦਾ ਕੰਮ ਕਰਾ ਸੀ। ਉਨ੍ਹਾਂ ਦੱਸਿਆ ਕਿ ਲੌਕਡਾਊਨ ਕਾਰਨ ਉਸ ਦਾ ਕੰਮ ਮੰਦਾ ਹੋ ਗਿਆ ਸੀ, ਜਿਸ ਕਾਰਨ ਉਸ ਸਿਰ ਆੜ੍ਹਤੀਆਂ ਦਾ ਕਰਜ਼ਾ ਸੀ ਅਤੇ ਉਹ ਉਸ ਨੂੰ ਪ੍ਰੇਸ਼ਾਨ ਕਰਦੇ ਸਨ, ਜਿਸ ਦੇ ਚਲਦੇ ਸੁਨੀਲ ਕੁਮਾਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਸੁਨੀਲ ਕੁਮਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਕਥਿਤ ਦੋਸ਼ੀ ਆੜ੍ਹਤੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।