ਮਾਨਸਾ :ਸਰਕਾਰਾਂ ਵੱਲੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਯੋਗ ਰੁਜ਼ਗਾਰ ਦੇਣ ਦੇ ਵਾਅਦੇ ਅਤੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਇਹਨਾਂ ਵਾਅਦਿਆਂ ਅਤੇ ਦਾਅਵਿਆਂ ਨੂੰ ਬੂਰ ਨਹੀਂ ਪੈਂਦਾ ਕਿਉਂਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਮੰਦਰਾਂ ਦੇ ਈਟੀਟੀ, ਬੀਐੱਡ ਅਤੇ ਟੀਈਟੀ ਵਰਗੀ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਮੁੰਡੇ ਕੁੜੀਆਂ ਆਪਣੇ ਮਾਪਿਆਂ ਨਾਲ ਗੁਜ਼ਾਰੇ ਲਈ ਖੇਤਾਂ ਵਿੱਚ ਝੋਨੇ ਦੀ ਲੁਆਈ ਕਰਨ ਲਈ ਮਜਬੂਰ ਹਨ। ਇਹਨਾਂ ਬੇਰੁਜ਼ਗਾਰਾਂ ਨੇ ਕਿਹਾ ਕਿ ਉਹਨਾਂ ਦੇ ਮਾਪਿਆਂ ਨੂੰ ਬਹੁਤ ਉਮੀਦਾਂ ਹਨ ਪਰ ਉੱਚ ਯੋਗਤਾ ਦੇ ਬਾਵਜੂਦ ਉਹ ਖੇਤਾਂ ਵਿੱਚ ਝੋਨੇ ਦੀ ਲੁਆਈ ਕਰਨ ਲਈ ਮਜਬੂਰ ਹਾਂ।
ਮਾਨਸਾ 'ਚ ਪੜ੍ਹੇ ਲਿਖੇ ਤੇ ਡਿਗਰੀਆਂ ਵਾਲੇ ਨੌਜਵਾਨ ਲਾ ਰਹੇ ਝੋਨਾ, ਬੇਰੁਜ਼ਗਾਰਾਂ ਨੇ ਕਿਹਾ-ਲੋਕ ਮਾਰਦੇ ਨੇ ਬੇਰੁਜ਼ਗਾਰਾਂ ਦੀ ਟੋਲੀ ਕਹਿ ਕੇ ਤਾਅਨੇ - ਮਾਨਸਾ ਦੀਆਂ ਖਾਸ ਖਬਰਾਂ
ਮਾਨਸਾ ਵਿੱਚ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਮੁੰਡੇ ਕੁੜੀਆਂ ਖੇਤਾਂ ਵਿੱਚ ਝੋਨਾ ਲਾ ਰਹੇ ਹਨ। ਸਰਕਾਰ ਵੱਲੋਂ ਯੋਗਤਾ ਅਨੁਸਾਰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਹੈ। ਨੌਜਵਾਨਾਂ ਨੇ ਕਿਹਾ ਕਿ ਇਸਦਾ ਸਰਕਾਰ ਕੋਲੋਂ ਜਵਾਬ ਲਿਆ ਜਾਵੇਗਾ।

ਸਰਕਾਰ ਦੀਆਂ ਗਲਤ ਨੀਤੀਆਂ :ਪਿੰਡ ਆਲਮਪੁਰ ਮੰਦਰਾਂ ਦੇ ਬੀ.ਏ., ਬੀ.ਐਡ ਅਤੇ ਟੈਟ ਪਾਸ ਬੇਰੁਜ਼ਗਾਰ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹੁਣ ਤੱਕ ਬੇਰੁਜ਼ਗਾਰ ਹੈ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਖੇਤਾਂ ਵਿੱਚ ਝੋਨਾ ਲਗਾ ਰਿਹਾ ਹੈ। ਉਸਨੇ ਦੱਸਿਆ ਕਿ ਪਹਿਲਾਂ ਚੰਨੀ ਸਰਕਾਰ ਨੇ 36 ਹਜ਼ਾਰ ਅਤੇ ਹੁਣ ਮੌਜੂਦਾ ਸਰਕਾਰ ਨੇ 30 ਹਜ਼ਾਰ ਨੌਕਰੀਆਂ ਦੇਣ ਦੀ ਗੱਲ ਕਹੀ ਹੈ ਪਰ ਸਾਨੂੰ ਇਹ ਗੱਲ ਸਿਰਫ ਕਾਗ਼ਜ਼ੀ ਖ਼ਾਨਾਪੂਰਤੀ ਹੀ ਜਾਪਦੀ ਹੈ। ਉਸਨੇ ਕਿਹਾ ਕਿ ਸਰਕਾਰ ਬੀਏ ਵਿੱਚੋਂ 55 ਪ੍ਰਤੀਸ਼ਤ ਅੰਕਾਂ ਦੀ ਲਗਾਈ ਗਈ ਸ਼ਰਤ ਹਟਾ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਜਲਦ ਰੁਜ਼ਗਾਰ ਦੇਵੇ ਨਹੀਂ ਤਾਂ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਬੇਰੁਜ਼ਗਾਰ ਨੌਜਵਾਨ ਸਰਕਾਰ ਤੋਂ ਜਵਾਬ ਮੰਗਣਗੇ।
- ਅੰਮ੍ਰਿਤਪਾਲ ਦੀ ਭੁੱਖ ਹੜਤਾਲ 'ਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਦਾ ਸਪੱਸ਼ਟਕੀਰਨ, ਕਿਹਾ- ਜੇਲ੍ਹ 'ਚ ਨਹੀਂ ਹੋਈ ਕਿਸੇ ਤਰ੍ਹਾਂ ਦੀ ਭੁੱਖ ਹੜਤਾਲ
- ਜਾਣੋ ਡਿਬੜੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਕਿਹੜੇ ਸਾਥੀਆਂ ਨਾਲ ਅੰਮ੍ਰਿਤਪਾਲ ? ਕਿਨ੍ਹਾਂ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ ਪੰਜਾਬ ਦਾ "ਵਾਰਿਸ"
- ਕਿਉਂ ਲਗਾਉਣੀ ਜ਼ਰੂਰੀ ਹੈ ਹਾਈ ਸਿਕਿਉਰਿਟੀ ਨੰਬਰ ਪਲੇਟ? ਇਸ ਤਰ੍ਹਾਂ ਸਮਝੋ ਰਜਿਸਟ੍ਰੇਸ਼ਨ ਤੋਂ ਲੈ ਕੇ ਪਲੇਟ ਜੜ੍ਹਨ ਤੱਕ ਦੀ ਸਾਰੀ ਪ੍ਰਕਿਰਿਆ
ਇਸੇ ਪਿੰਡ ਦੇ ਬੇਰੁਜ਼ਗਾਰ ਨੌਜਵਾਨ ਮਨਪ੍ਰੀਤ ਸਿੰਘ ਅਤੇ ਸੰਦੀਪ ਕੌਰ ਨੇ ਦੱਸਿਆ ਕਿ ਉਹ ਆਪਣੇ ਮਾਪਿਆਂ ਨਾਲ ਖੇਤਾਂ ਵਿੱਚ ਝੋਨਾ ਲਗਾ ਰਹੇ ਹਨ ਕਿਉਂਕਿ ਬੇਰੁਜ਼ਗਾਰ ਹੋਣ ਕਾਰਨ ਸਾਡੇ ਕੋਲ ਹੋਰ ਕੋਈ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਪਿੰਡ ਵਿੱਚ ਸਾਨੂੰ ਲੋਕ ਬੇਰੁਜ਼ਗਾਰ ਮਾਸਟਰਾਂ ਦੀ ਟੋਲੀ ਕਹਿ ਕੇ ਸਾਡਾ ਮਜਾਕ ਉਡਾਉਂਦੇ ਹਨ। ਉਹਨਾਂ ਕਿਹਾ ਕਿ ਸਾਡੇ ਮਾਪਿਆਂ ਨੂੰ ਹਾਲੇ ਵੀ ਉਮੀਦ ਹੈ ਕਿ ਸਾਨੂੰ ਸਰਕਾਰੀ ਨੌਕਰੀ ਮਿਲ ਜਾਵੇਗੀ, ਪਰ ਸਾਨੂੰ ਸਰਕਾਰ ਤੋਂ ਕੋਈ ਉਮੀਦ ਨਹੀਂ ਜਾਪਦੀ। ਉਹਨਾਂ ਮੰਗ ਕੀਤੀ ਹੈ ਕਿ ਸਰਕਾਰ ਯੋਗਤਾ ਦੇ ਆਧਾਰ ਤੇ ਉਹਨਾਂ ਨੂੰ ਜਲਦ ਨੌਕਰੀ ਦੇਵੇ।