ਮਾਨਸਾ :ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਦੇ ਲਈ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਨੌਜਵਾਨਾਂ ਦੇ ਜਥੇ ਦਿੱਲੀ ਦੇ ਲਈ ਰਵਾਨਾ ਹੋਏ ਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ।
ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਨੌਜਵਾਨ ਦਿੱਲੀ ਰਵਾਨਾ - ਨੌਜਵਾਨ ਦਿੱਲੀ ਰਵਾਨਾ
ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਦੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹੈ। ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਦੇ ਲਈ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਨੌਜਵਾਨਾਂ ਦੇ ਜਥੇ ਦਿੱਲੀ ਦੇ ਲਈ ਰਵਾਨਾ ਹੋਏ ਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ।
ਨੌਜਵਾਨ ਇਸ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਦੇ ਲਈ ਵੱਡੀ ਗਿਣਤੀ ਗਿਣਤੀ 'ਚ ਦਿੱਲੀ ਵੱਲ ਰਵਾਨਾ ਹੋ ਰਹੇ ਨੇ। ਨੌਜਵਾਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਇੰਡੀਆ ਚੋਂ ਅੰਗਰੇਜ਼ਾਂ ਨੂੰ ਭਜਾਇਆ ਸੀ ਉਸੇ ਤਰ੍ਹਾਂ ਅੱਜ ਇਨ੍ਹਾਂ ਕਾਲੇ ਅੰਗਰੇਜ਼ਾਂ ਤੋਂ ਦੇਸ਼ ਆਜ਼ਾਦ ਕਰਵਾਉਣ ਦੀ ਜ਼ਰੂਰਤ ਹੈ ਕਿਉਂਕਿ ਖੇਤੀ ਕਾਨੂੰਨਾਂ ਨੂੰ ਪਾਸ ਕਰ ਕੇ ਇਸ ਸਰਕਾਰ ਨੇ ਦੇਸ਼ ਦੇ ਹਰ ਵਰਗ ਨੂੰ ਪ੍ਰੇਸ਼ਾਨ ਕੀਤੇ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਅੰਦੋਲਨ ਤੇਜ਼ ਹੁੰਦਾ ਰਹੇਗਾ। ਕਿਸਾਨ ਆਗੂ ਗੋਰਾ ਸਿੰਘ ਭੈਣੀਬਾਘਾ ਅਤੇ ਸੁਰਜੀਤ ਸਿੰਘ ਹੈਪੀ ਨੇ ਵੀ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।