ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਇੱਥੇ ਪਾਊਡਰਾਂ ਦੇ ਉੱਪਰ ਅਤੇ ਪੰਜਾਬ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਧਰਨੇ ਜਾਰੀ ਹੈ। ਉੱਥੇ ਹੀ ਮਾਨਸਾ ਦੇ ਪਿੰਡ ਡੇਲੂਆਣਾ ਦੇ ਨੌਜਵਾਨਾਂ ਨੇ ਮਾਨਸਾ ਸ਼ਹਿਰ ਦੇ ਨੌਜਵਾਨਾਂ ਨੂੰ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਰੈਲੀ ਕੱਢੀ। ਨੌਜਵਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਜੋ ਪਾਸ ਕੀਤੇ ਖੇਤੀ ਕਾਨੂੰਨ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਅਸੀਂ ਹਰ ਤਰ੍ਹਾਂ ਕਿਸਾਨ ਜਥੇਬੰਦੀਆਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਾਂ।
ਮਾਨਸਾ 'ਚ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀ - ਡੇਲੂਆਣਾ ਦੇ ਨੌਜਵਾਨਾਂ ਨੇ ਮਾਨਸਾ ਸ਼ਹਿਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਇੱਥੇ ਪਾਊਡਰਾਂ ਦੇ ਉੱਪਰ ਅਤੇ ਪੰਜਾਬ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਧਰਨੇ ਜਾਰੀ ਹੈ।
ਮਾਨਸਾ 'ਚ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀ
ਉਨ੍ਹਾਂ ਕਿਹਾ ਕਿ ਅਸੀਂ ਮਾਨਸਾ ਸ਼ਹਿਰ ਵਿੱਚ ਸ਼ਾਂਤਮਈ ਰੈਲੀ ਕੱਢ ਕੇ ਨੌਜਵਾਨਾਂ ਨੂੰ ਜਾਗਰੂਕ ਕਰ ਰਹੇ ਹਾਂ ਕਿ ਜੇਕਰ ਹੁਣ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਜਾ ਕੇ ਮੋਰਚੇ ਨੂੰ ਮਜ਼ਬੂਤ ਨਾ ਕੀਤਾ ਤਾਂ ਕੇਂਦਰ ਸਰਕਾਰ ਹੋਰ ਵੀ ਨੀਤੀਆਂ ਲਾਗੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕਰ ਕੇ ਦਿੱਲੀ ਜਾਣ ਲਈ ਸੱਦਾ ਦੇ ਰਹੇ ਹਾਂ ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।