ਮਾਨਸਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਵੱਲੋਂ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਮਾਨਸਾ ਵਿਖੇ ਵੀ ਯੂਥ ਕਾਂਗਰਸ ਵੱਲੋਂ ਬੱਸ ਸਟੈਂਡ ਚੌਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਗਈ।
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।