ਮਾਨਸਾ: ਅਵਾਰਾ ਪਸ਼ੂਆਂ ਦੇ ਕਾਰਨ ਹਰ ਰੋਜ਼ ਹਾਦਸੇ ਹੋ ਰਹੇ ਹਨ। ਜਿਸ ਕਾਰਨ ਲਈ ਲੋਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਮੌਤ ਦੇ ਮੁੰਹ ਚ ਜਾਣਾ ਪਿਆ ਹੈ। ਇਸੇ ਤਰ੍ਹਾਂ ਹੀ ਦੇਰ ਰਾਤ ਮਾਨਸਾ ਤਲਵੰਡੀ ਸਾਬੋ ਰੋਡ ’ਤੇ ਆਵਾਰਾ ਪਸ਼ੂ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਪਰਿਵਾਰ ਨੇ ਸਰਕਾਰ ਤੋਂ ਆਵਾਰਾ ਪਸ਼ੂਆਂ ਦਾ ਹੱਲ ਕਰਨ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਸਰਕਾਰ ਨੂੰ ਕਰਨੀ ਚਾਹੀਦੀ ਹੈ ਮ੍ਰਿਤਕ ਦੇ ਪਰਿਵਾਰ ਦੀ ਮਦਦ
ਮਾਨਸਾ ’ਚ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ ਮ੍ਰਿਤਕ ਨੌਜਵਾਨ ਸੁਰਿੰਦਰ ਸਿੰਘ ਦੇ ਪਿੰਡ ਵਾਸੀ ਮੇਜਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਸੁਰਿੰਦਰ ਸਿੰਘ ਮਾਨਸਾ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਮੂਸੇ ਅਤੇ ਕਰਮਗੜ੍ਹ ਔਤਾਂਵਾਲੀ ਦੇ ਵਿਚਕਾਰ ਰਾਤ ਸਮੇਂ ਆਵਾਰਾ ਪਸ਼ੂ ਦੀ ਟੱਕਰ ਲੱਗਣ ਕਾਰਨ ਸੁਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਕਾਰਨ ਮ੍ਰਿਤਕ ਨੌਜਵਾਨ ਦੇ ਪਰਿਵਾਰ ਚ ਮਾਤਮ ਛਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰੇ ਅਤੇ ਅਵਾਰਾ ਪਸ਼ੂਆਂ ਦਾ ਤੁਰੰਤ ਹੱਲ ਕਰੇ। ਪਿੰਡ ਵਾਸੀ ਨੇ ਦੱਸਿਆ ਕਿ ਨੌਜਵਾਨ ਕੋਲ ਢਾਈ ਏਕੜ ਜ਼ਮੀਨ ਦਾ ਮਾਲਿਕ ਸੀ ਅਤੇ ਮੱਧਵਰਗੀ ਕਿਸਾਨ ਪਰਿਵਾਰ ਨਾਲ ਸਬੰਧਤ ਸੀ।
ਇਹ ਵੀ ਪੜੋ: ਨਿਰਭਯਾ ਦੇ ਕਾਤਲਾਂ ਦੀ ਫਾਂਸੀ ਨੂੰ ਹੋਇਆ 1 ਸਾਲ
ਦੂਜੇ ਪਾਸੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੇ ਮੈਂਬਰ ਗੁਰਲਾਭ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਮਾਨਸਾ ਵਾਸੀਆਂ ਵੱਲੋਂ ਅਵਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ ਨੂੰ ਲੈ ਕੇ ਲੰਬਾ ਧਰਨਾ ਲਗਾਇਆ ਗਿਆ ਸੀ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਯੁਵਰਾਜ ਰਣਇੰਦਰ ਸਿੰਘ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਮਾਨਸਾ ਧਰਨੇ ਵਿਚ ਸ਼ਾਮਲ ਹੋ ਕੇ ਤਿੰਨ ਮਹੀਨਿਆਂ ਵਿੱਚ ਅਵਾਰਾ ਪਸ਼ੂਆਂ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ ਪਰ ਅਜੇ ਤੱਕ ਹੱਲ ਨਹੀਂ ਹੋਇਆ।