ਮਾਨਸਾ:ਪੰਜਾਬ ਵਿੱਚ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਕਾਰਨ ਹੋ ਰਹੀਆਂ ਹਨ। ਪੰਜਾਬ ਦੇ ਲੋਕਾਂ ਨੇ ਵੱਡੇ ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਦਾਅਵੇ ਕਰ ਰਹੀ ਹੈ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਪਰ ਹੈਰਾਨ ਤੇ ਪਰੇਸ਼ਾਨ ਕਰ ਦੇਣ ਵਾਲੀਆਂ ਤਸਵੀਰਾਂ ਹਰ ਰੋਜ਼ ਪੂਰੇ ਪੰਜਾਬ ਤੋਂ ਸਾਹਮਣੇ ਆ ਰਹੀਆਂ ਹਨ।
ਹੁਣ ਮਾਨਸਾ ਦੇ ਪਿੰਡ ਜੋਗਾ ਵਿੱਚ ਕੁਝ ਨੌਜਵਾਨਾਂ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਨੂੰ ਸ਼ਰ੍ਹੇਆਮ ਨਸ਼ੀਲਾ ਪਦਾਰਥ ਦਿਖਾ ਕੇ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕੀਤੇ ਗਏ ਹਨ। ਨੌਜਵਾਨਾਂ ਨੇ ਸਿਹਤ ਮੰਤਰੀ ਨੂੰ ਵੀ ਘੇਰਦਿਆਂ ਕਿਹਾ ਕਿ ਸ਼ਰ੍ਹੇਆਮ ਇਲਾਕੇ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਨੌਜਾਵਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਨਸ਼ੇ ਨੂੰ ਲੈਕੇ ਉਨ੍ਹਾਂ ਨੂੰ ਵੀ ਫੋਨ ਉੱਪਰ ਜਾਣਕਾਰੀ ਦਿੱਤੀ ਗਈ ਸੀ ਪਰ ਫਿਰ ਵੀ ਉਨ੍ਹਾਂ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ।